Connect with us

ਦੁਰਘਟਨਾਵਾਂ

ਸ੍ਰੀ ਮੁਕਤਸਰ ਸਾਹਿਬ ‘ਚ ਡਿਊਟੀ ‘ਤੇ ਜਾ ਰਿਹਾ ASI ਹੋਇਆ ਸੜਕ ਹਾਦਸੇ ਦਾ ਸ਼ਿਕਾਰ

Published

on

ASI on duty at Sri Muktsar Sahib was the victim of a road accident

ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਡਿਊਟੀ ‘ਤੇ ਜਾ ਰਹੇ ਏ. ਐੱਸ. ਆਈ. ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ ਤੇ ਉਹ ਪਿੰਡ ਖੇਮਾ ਖੇੜਾ ਦਾ ਰਹਿਣ ਵਾਲਾ ਹੈ।ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਏ. ਐੱਸ. ਆਈ. ਸੁਰਜੀਤ ਸਿੰਘ ਡਿਊਟੀ ‘ਤੇ ਜਾ ਰਿਹਾ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਖੰਭੇ ਨਾਲ ਟਕਰਾ ਗਿਆ ਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਅੱਜ ਉਸ ਦੀ ਬਾਦਲ ਪਿੰਡ ਡਿਊਟੀ ਸੀ, ਜਿੱਥੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਧਰਨਾ ਦੇਣਾ ਹੈ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਦੀਆਂ 2 ਧੀਆਂ ਤੇ ਇੱਕ ਪੁੱਤਰ ਹੈ ਤੇ ਉਨ੍ਹਾਂ ਦੀ ਪਤਨੀ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਹ ਇੱਕਲੇ ਹੀ ਬੱਚਿਆਂ ਦੀ ਦੇਖਭਾਲ ਕਰ ਰਹੇ ਸਨ।

 

 

Facebook Comments

Trending