ਅਪਰਾਧ

ਐਕਟਿਵਾ ‘ਤੇ ਦਾਤਰ ਮਾਰਨ ਦਾ ਕਾਰਨ ਪੁੱਛਿਆ ਤਾਂ ਕਰ ਦਿੱਤੀ ਕੁੱਟਮਾਰ

Published

on

ਲੁਧਿਆਣਾ : ਸਿਵਲ ਹਸਪਤਾਲ ਦੇ ਸਾਹਮਣੇ ਛੇ ਹਮਲਾਵਰਾਂ ਨੇ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ । ਇਸ ਮਾਮਲੇ ਸਬੰਧੀ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਗੋਪਾਲ ਮੰਦਰ ਇਸਲਾਮਗੰਜ ਦੇ ਰਹਿਣ ਵਾਲੇ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਐਕਟਿਵਾ ਸਕੂਟਰ ‘ਤੇ ਸੁਭਾਨੀ ਬਿਲਡਿੰਗ ਤੋਂ ਸਿਵਲ ਹਸਪਤਾਲ ਵੱਲ ਜਾ ਰਿਹਾ ਸੀ।

ਸਿਵਲ ਹਸਪਤਾਲ ਦੇ ਸਾਹਮਣੇ ਪਹੁੰਚੇ ਤਾਂ ਉੱਥੇ ਖੜ੍ਹੇ ਛੇ ਨੌਜਵਾਨਾਂ ਚੋਂ ਇਕ ਨੇ ਉਨ੍ਹਾਂ ਦੇ ਸਕੂਟਰ ਤੇ ਦਾਤਰ ਮਾਰ ਦਿੱਤੀ।ਅਜਿਹਾ ਕਰਨ ਦਾ ਕਾਰਨ ਪੁੱਛਣ ਤੇ ਸਾਰੇ ਮੁਲਜ਼ਮਾਂ ਨੇ ਗੁਰਜਿੰਦਰ ‘ਤੇ ਹਮਲਾ ਕਰ ਦਿੱਤਾ । ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਛੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐੱਫ ਆਈ ਆਰ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।

Facebook Comments

Trending

Copyright © 2020 Ludhiana Live Media - All Rights Reserved.