ਪੰਜਾਬੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ Published 2 years ago on March 28, 2023 By Shukdev Singh Share Tweet ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਨਾਲ ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰਪਾਲ ਸਿੰਘ ਔਲਖ ਵੱਲੋਂ ਬਲਾਕ ਲੁਧਿਆਣਾ ਨਾਲ ਸਬੰਧਤ ਪਿੰਡ ਲਲਤੋਂ ਕਲਾਂ, ਜੱਸੋਵਾਲ, ਆਲਮਗੀਰ ਅਤੇ ਗਿੱਲ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ। ਵਿਧਾਇਕ ਸੰਗੋਵਾਲ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਬੇਮੌਸਮੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਅਦਾਇਗੀ ਬਿਨਾਂ ਪੱਖਪਾਤ ਤੋਂ ਕਰਵਾਈ ਜਾਵੇਗੀ। ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ ਵੱਲੋਂ ਦੱਸਿਆ ਗਿਆ ਕਿ ਮਾਲ ਵਿਭਾਗ ਵੱਲੋਂ ਫਸਲਾਂ ਦੇ ਨੁਕਸਾਨ ਸਬੰਧੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਦੱਸਿਆ ਗਿਆ ਕਿ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਤਕਨੀਕੀ ਸੰਕਲਪ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਦੇਵ ਸਿੰਘ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਸੰਧੂ ਅਤੇ ਡਾ. ਸੁਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ। Facebook Comments Related Topics:damaged cropsLudhianamla sangowalspecial girdavriunseasonal rain Up Next ਵਿਧਾਇਕ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ Don't Miss ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ, 2023) Advertisement You may like ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਦਾ ਆਯੋਜਨ ਕਿਲ੍ਹਾ ਰਾਏਪੁਰ ਖੇਡਾਂ ਦੇ ਉਦਘਾਟਨ ਸਮਾਰੋਹ ‘ਚ ਦਿਖਾਈ ਦੇਣਗੇ ਵਿਰਾਸਤੀ ਰੰਗ ਸਿੱਖਿਆ ਤੇ ਖੇਡਾਂ ਦੇ ਖੇਤਰ ‘ਚ ਨਾਮਣਾਂ ਖੱਟਣ ਵਾਲੀਆਂ ਧੀਆਂ ਦਾ ਕੀਤਾ ਸਨਮਾਨ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ‘ਬਿਜਲੀ ਮਹਾਂਉਤਸਵ’ ਦਾ ਆਯੋਜਨ ਵਿਧਾਇਕ ਸੰਗੋਵਾਲ ਵੱਲੋਂ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ ਖ਼ਰਾਬ ਫਸਲਾਂ ਦੀ ਗਿਰਦਾਵਰੀ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ Trending