Connect with us

ਪੰਜਾਬੀ

 ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ

Published

on

Assessment of crops damaged due to unseasonal rain by administrative officials
ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਨਾਲ ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ  ਖੇਤੀਬਾੜੀ ਅਫ਼ਸਰ ਡਾ. ਰਾਜਿੰਦਰਪਾਲ ਸਿੰਘ ਔਲਖ ਵੱਲੋਂ ਬਲਾਕ ਲੁਧਿਆਣਾ ਨਾਲ ਸਬੰਧਤ ਪਿੰਡ ਲਲਤੋਂ ਕਲਾਂ, ਜੱਸੋਵਾਲ, ਆਲਮਗੀਰ ਅਤੇ ਗਿੱਲ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ।

ਵਿਧਾਇਕ ਸੰਗੋਵਾਲ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਬੇਮੌਸਮੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਅਦਾਇਗੀ ਬਿਨਾਂ ਪੱਖਪਾਤ ਤੋਂ ਕਰਵਾਈ ਜਾਵੇਗੀ। ਐਸ.ਡੀ.ਐਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ ਵੱਲੋਂ  ਦੱਸਿਆ ਗਿਆ ਕਿ ਮਾਲ ਵਿਭਾਗ ਵੱਲੋਂ ਫਸਲਾਂ ਦੇ ਨੁਕਸਾਨ ਸਬੰਧੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਦੱਸਿਆ ਗਿਆ ਕਿ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਤਕਨੀਕੀ ਸੰਕਲਪ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਦੇਵ ਸਿੰਘ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਸੰਧੂ ਅਤੇ ਡਾ. ਸੁਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

Facebook Comments

Trending