Connect with us

ਅਪਰਾਧ

 ਨਸ਼ਾ ਤਸਕਰਾਂ ਦੀਆਂ 1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Published

on

Assets worth Rs 1.63 crore seized from drug traffickers

ਲੁਧਿਆਣਾ :  ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ਜਿਸਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨ੍ਹਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਲਲਤੋਂ ਕਲਾਂ ਦੇ ਹੁਸ਼ਿਆਰ ਸਿੰਘ ਦੀ ਉਸਦੇ ਪਿੰਡ ਵਿੱਚ ਤਿੰਨ ਰਿਹਾਇਸ਼ੀ ਮਕਾਨਾਂ ਅਤੇ ਇੱਕ ਦੁਕਾਨ ਸਮੇਤ 1.08 ਕਰੋੜ ਰੁਪਏ ਦੀ ਜਾਇਦਾਦ ਹੈ। ਨਿਊ ਸੁੰਦਰ ਨਗਰ ਦੇ ਵਸਨੀਕ ਸਤਨਾਮ ਸਿੰਘ ਦੀ ਇਕ ਮੈਡੀਕਲ ਦੀ ਦੁਕਾਨ, 100 ਵਰਗ ਗਜ਼ ਜ਼ਮੀਨ ‘ਤੇ ਖਾਲੀ ਪਈਆਂ ਦੋ ਦੁਕਾਨਾਂ ਅਤੇ ਆਸ਼ਿਆਨਾ ਕਾਲੋਨੀ ਦੇ ਵਿਕਾਸ ਕੁਮਾਰ ਦੇ ਰਿਹਾਇਸ਼ੀ ਮਕਾਨ ਨੂੰ ਵੀ ਪੁਲਿਸ ਵਲੋਂ ਜ਼ਬਤ ਕੀਤਾ ਗਿਆ ਹੈ।

 

Facebook Comments

Trending