Connect with us

ਪੰਜਾਬੀ

ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਵੱਲੋਂ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

Published

on

Assurance of all possible assistance by the Sessions Judge and Deputy Commissioner

ਲੁਧਿਆਣਾ :   ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਗਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜ਼ੇਰੇ ਇਲਾਜ਼ ਜਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਡਾਕਟਰਾਂ ਨੂੰ ਉਨ੍ਹਾਂ ਲਈ ਹਰ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਕਿਹਾ।

ਇਸ ਮੌਕੇ ਗੱਲਬਾਤ ਕਰਦਿਆਂ ਸੈਸ਼ਨ ਜੱਜ ਸ੍ਰੀ ਸਿੰਗਲ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ। ਪਰ ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਟਲ ਗਿਆ ਕਿਉਂਕਿ ਬੰਬ ਧਮਾਕਾ ਜਨਤਕ ਪਖਾਨੇ ਵਿੱਚ ਹੋਇਆ ਸੀ ਜਿੱਥੇ ਸਿਰਫ਼ ਇੱਕ ਜਾਨੀ ਨੁਕਸਾਨ ਹੋਇਆ ਅਤੇ ਉਹ ਵੀ ਓਸ ਸ਼ੱਕੀ ਬੰਦੇ ਦਾ ਜੋਕਿ ਧਮਾਕਾਖੇਜ਼ ਸਮੱਗਰੀ ਨੂੰ ਹੈਡਲ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇੱਕ ਵਕੀਲ ਕੁਲਦੀਪ ਸਿੰਘ ਮੰਡ ਨੂੰ ਸੱਟਾਂ ਲੱਗੀਆਂ ਹਨ ਪਰ ਉਹ ਖਤਰੇ ਤੋਂ ਬਾਹਰ ਹੈ ਅਤੇ ਜਲਦ ਸਿਹਤਯਾਬ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਅਜਿਹੀ ਘਟਨਾ ਤੋਂ ਬਚਣ ਲਈ ਸੁਰੱਖਿਆ ਦੇ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

Facebook Comments

Trending