Connect with us

ਪੰਜਾਬ ਨਿਊਜ਼

ਨਾਨਕਸਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਏ ਨਤਮਤਸਕ

Published

on

At Nanaksar, Chief Minister Bhagwant Singh Hon

ਜਗਰਾਓਂ : ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੇ ਸਾਲਾਨਾ ਧਾਰਮਿਕ ਸਮਾਗਮਾਂ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਣ ਲਈ ਪੁੱਜੇ। ਨਾਨਕਸਰ ਵਿਖੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿਚ ਮੁੱਖ ਮੰਤਰੀ ਨੇ ਸ੍ਰੀ ਸੱਚਖੰਡ ਸਾਹਿਬ ਮੱਥਾ ਟੇਕਿਆ। ਉਪਰੰਤ ਨਾਨਕਸਰ ਸੰਪਰਦਾਇ ਦੇ ਮੌਜੂਦਾ ਮਹਾਂਪੁਰਸ਼ਾਂ ਸੰਤ ਬਾਬਾ ਘਾਲਾ ਸਿੰਘ ਤੇ ਸੰਤ ਬਾਬਾ ਲੱਖਾ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਬਾ ਨੰਦ ਸਿੰਘ ਜੀ ਨੇ ਜੰਗਲਾਂ ’ਚ ਮੰਗਲ ਲਾਏ ਸਨ ਅਤੇ ਅੱਜ ਨਾਨਕਸਰ ਸੰਪਰਦਾਇ ਸਮੁੱਚੀ ਦੁਨੀਆਂ ’ਚ ਪ੍ਰਸਿੱਧ ਧਾਰਮਿਕ ਸਥਾਨ ਹੈ। ਇਸ ਮੌਕੇ ਬਾਬਾ ਗੁਰਜੀਤ ਸਿੰਘ, ਬਾਬਾ ਗੁਰਚਰਨ ਸਿੰਘ ਬਾਬਾ ਅਰਵਿੰਦਰ ਸਿੰਘ, ਬਾਬਾ ਮਿਹਰ ਸਿੰਘ, ਭਾਈ ਜਸਵਿੰਦਰ ਬਿੰਦੀ, ਭਾਈ ਗੇਜਾ ਸਿੰਘ, ਜੱਸਾ ਸਿੰਘ, ਗੋਰਾ ਸਿੰਘ ਅਤੇ ਬਿੰਦਰ ਸਿੰਘ ਆਦਿ ਹਾਜ਼ਰ ਸਨ।

Facebook Comments

Trending