Connect with us

ਪੰਜਾਬ ਨਿਊਜ਼

ਅਮਿਤ ਸ਼ਾਹ ਦੇ ਇਸ਼ਾਰੇ ਉਤੇ ਕੈਪਟਨ ਵੱਖਰੀ ਪਾਰਟੀ ਬਣਾ ਰਿਹਾ ਹੈ – ਚੀਮਾ

Published

on

At the behest of Amit Shah, the Captain is forming a separate party - Cheema

ਦਿੜ੍ਹਬਾ/ ਸੰਗਰੂਰ : ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ‘ਚ ਜਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਕੋਈ ਸਾਧਾਰਨ ਗੱਲ ਨਹੀਂ ਹੈ। ਪੰਜਾਬ ਆ ਕੇ ਇਹ ਬਿਆਨ ਦੇ ਦੇਣਾ ਕਿ ਉਹ ਨਾ ਕਾਂਗਰਸ ‘ਚ ਰਹਿਣਗੇ ਤੇ ਨਾ ਹੀ ਬੀਜੇਪੀ ਨੂੰ ਜੁਅਇੰਨ ਕਰਨਗੇ।

ਇਸ ਤੋਂ ਬਾਅਦ ਨਵੀਂ ਪਾਰਟੀ ਬਣਾਉਣ ਦੀਆਂ ਚਰਚਾਵਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ ਦੇ ਅਰਥ ਬਦਲ ਦਿੱਤੇ ਹਨ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਬੀਜੇਪੀ ਨਾਲ ਸਬੰਧ ਜੱਗ ਜ਼ਾਹਿਰ ਹੋ ਗਏ ਹਨ। ਉਨ੍ਹਾਂ ਦੀ ਨਵੀਂ ਪਾਰਟੀ ਬਣਾਉਣ ਬਾਰੇ ਚੀਮਾ ਨੇ ਕਿਹਾ ਕਿ ਇਸ ਦੇ ਸਬੰਧ ਵੀ ਬੀਜੇਪੀ ਨਾਲ ਜੁੜਦੇ ਹਨ।

ਕੈਪਟਨ ਅਮਰਿੰਦਰ ਸਿੰਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ਉਤੇ ਪੰਜਾਬ ‘ਚ ਨਵੀਂ ਪਾਰਟੀ ਖੜ੍ਹੀ ਕਰਨ ਜਾ ਰਿਹਾ ਹੈ। 2022 ਦੀਆਂ ਵਿਧਾਨ ਸਭਾ ਚੋਣਾ ‘ਚ ਕੈਪਟਨ ਨਵੀਂ ਪਾਰਟੀ ਬਣਾ ਕੇ ਕਾਂਗਰਸ, ਭਾਜਪਾ, ਅਕਾਲੀ ਦਲ ਤੇ ਆਪ ਵਿਰੋਧੀ ਵੋਟ ਇੱਕਠਾ ਕਰਕੇ ਭਾਜਪਾ ਨੂੰ ਅਸਿੱਧੇ ਤੌਰ ‘ਤੇ ਫਾਇਦਾ ਦੇਣਾ ਚਾਹੁੰਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵੱਲੋਂ ਸਿਹਤ ਤੇ ਵਪਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਗਰੰਟੀਆਂ ਤੋਂ ਵਿਰੋਧੀ ਧਿਰ ਬੁਖਲਾਹਟ ‘ਚ ਆ ਗਏ ਹਨ। ਕਾਂਗਰਸ ਪਾਰਟੀ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੰਜਾਬ ਦਾ ਕੁਝ ਨਹੀਂ ਸੁਧਾਰ ਸਕਦਾ।

Facebook Comments

Trending