ਪੰਜਾਬ ਨਿਊਜ਼

ਭਾਖੜਾ ‘ਚ ਪਾਣੀ ਖਤਰੇ ਦੇ ਨਿਸ਼ਾਨ ਕੋਲ, ਬੁੱਢਾ ਦਰਿਆ ਦਾ ਬੰਨ੍ਹ ਟੁੱਟਿਆ

Published

on

ਲੁਧਿਆਣਾ : ਪੰਜਾਬ ਵਿੱਚ ਮੀਂਹ ਦੇ ਰੂਪ ਵਿੱਚ ਪੰਜਾਬੀਆਂ ‘ਤੇ ਕੁਦਰਤੀ ਆਫਤ ਵਰ੍ਹੀ ਹੈ। ਸੂਬੇ ਦੇ ਹਾਲਾਤ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਦੀ ਮੀਟਿੰਗ ਕੀਤੀ ਹੈ। ਦੂਜੇ ਪਾਸੇ ਲੁਧਿਆਣਾ ਵਿੱਚ ਬੁੱਢਾ ਦਰਿਆ ਅਤੇ ਜਲੰਧਰ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਸਥਿਤੀ ਨਾਜ਼ੁਕ ਬਣੀ ਹੋਈ ਹੈ। ਬੁੱਢਾ ਦਰਿਆ ਬੰਨ੍ਹ ਟੁੱਟਣ ਕਾਰਨ ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਸੜਕ ‘ਤੇ ਪਾਣੀ ਆ ਗਿਆ ਹੈ ।

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੇਤ ਦੀਆਂ ਬੋਰੀਆਂ ਆਦਿ ਲਗਵਾਈਆਂ। ਦਰਿਆ ’ਚੋਂ ਪਾਣੀ ਓਵਰਫਲੋ ਹੋ ਕੇ ਗੁਰੂ ਰਾਮ ਦਾਸ ਕਲੋਨੀ, CMc ਕਾਲੋਨੀ, ਪਿੰਡ ਕੱਕਾ ਆਦਿ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ ’ਚ ਭਰਨਾ ਸ਼ੁਰੂ ਹੋ ਗਿਆ। ਇਲਾਕੇ ਵਿੱਚ 3 ਤੋਂ 5 ਫੁੱਟ ਤੱਕ ਪਾਣੀ ਭਰ ਗਿਆ ਹੈ। ਪਟਿਆਲਾ ਦੇ ਅਰਬਨ ਅਸਟੇਟ ਇਲਾਕੇ ਵਿੱਚ 5 ਫੁੱਟ ਤੱਕ ਪਾਣੀ ਘਰਾਂ ਵਿੱਚ ਵੜ ਗਿਆ ਹੈ। ਪੰਜਾਬ ਵਿੱਚ ਸੁਲਤਾਨਪੁਰ ਲੋਧੀ ਨੇੜੇ ਮੰਡਾਲਾ ਵਿੱਚ ਵੀ ਧੁੱਸੀ ਬੰਨ੍ਹ ਟੁੱਟ ਗਿਆ ਹੈ। ਪਾਣੀ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ।

ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਸਤਲੁਜ ਦੇ ਪਾਣੀ ਨਾਲ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਦੇ ਨਾਲ ਹੀ ਸਤਲੁਜ ਦਰਿਆ ਦੇ ਨਾਲ-ਨਾਲ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ‘ਚ ਲੱਖੇ ਦੀਆ ਛੰਨਾ ‘ਚ ਦੋ ਥਾਵਾਂ ‘ਤੇ ਧੁੱਸੀ ਬੰਨ੍ਹ ਟੁੱਟ ਗਿਆ। ਇਸੇ ਦੌਰਾਨ ਲੋਹੀਆਂ ‘ਚ ਪਾਣੀ ਦੇ ਤੇਜ਼ ਵਹਾਅ ‘ਚ ਫਸਿਆ ਨੌਜਵਾਨ ਆਪਣੀ ਬਾਈਕ ਕੱਢਦੇ ਸਮੇਂ ਰੁੜ੍ਹ ਗਿਆ। ਨੌਜਵਾਨ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਲੋਕਾਂ ਨੂੰ ਬਚਾਉਣ ਲਈ ਐਨਡੀਆਰਐਫ ਦੀ ਟੀਮ ਦੇਰ ਰਾਤ ਤੋਂ ਮੁਹਿੰਮ ਜਾਰੀ ਹੈ।

Facebook Comments

Trending

Copyright © 2020 Ludhiana Live Media - All Rights Reserved.