ਅਪਰਾਧ

ਮਾਸੂਮ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਨਾਕਾਬੰਦੀ ਦੌਰਾਨ ਮੁਲਜ਼ਮ ਗ੍ਰਿਫ਼ਤਾਰ

Published

on

ਲੁਧਿਆਣਾ : ਹਵਸ ਵਿੱਚ ਅੰਨ੍ਹੇ ਹੋਏ ਨੌਜਵਾਨ ਨੇ 5 ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨ ਉੱਪਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਰਿਸ਼ੀ ਕੁਮਾਰ ਉਰਫ਼ ਰਿਸ਼ੂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਮਾਸੂਮ ਬੱਚੀ ਨੂੰ ਕਮਰੇ ਵਿੱਚ ਛੱਡ ਕੇ ਮਾਂ ਸਾਮਾਨ ਖ਼ਰੀਦਣ ਲਈ ਗਲੀ ਵਿੱਚ ਗਏ। ਔਰਤ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਜਦੋਂ ਉਹ ਕਮਰੇ ਵਿੱਚ ਆਈ ਤਾਂ ਨੌਜਵਾਨ ਦੀ ਹਰਕਤ ਦੇਖ ਕੇ ਉਸਦੇ ਹੋਸ਼ ਉਡ ਗਏ। ਮੁਲਜ਼ਮ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੱਚੀ ਦੀ ਮਾਂ ਨੂੰ ਆਪਣੇ ਵੱਲ ਆਉਂਦਿਆਂ ਦੇਖ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਜਾਂਚ ਅਧਿਕਾਰੀ ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Facebook Comments

Trending

Copyright © 2020 Ludhiana Live Media - All Rights Reserved.