ਪੰਜਾਬੀ

ਲੇਖਿਕਾ ਗੁਰਚਰਨ ਕੌਰ ਥਿੰਦ ਦੀਆਂ ਦੋ ਪੁਸਤਕਾਂ ਕੀਤੀਆਂ ਲੋਕ ਅਰਪਣ

Published

on

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਕੈਨੇਡਾ ਵੱਸਦੀ ਲੇਖਿਕਾ ਗੁਰਚਰਨ ਕੌਰ ਥਿੰਦ ਦੀਆਂ ਦੋ ਪੁਸਤਕਾਂ ਸਮਾਜ ਤੇ ‘ਸਭਿਆਚਾਰ ਦੀ ਗਾਥਾ’ ਲੇਖ ਸੰਗ੍ਰਹਿ, ਅਤੇ ਕਹਾਣੀ ਸੰਗ੍ਰਹਿ ‘ਸੂਲਾਂ’ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡਾ. ਸ. ਪ. ਸਿੰਘ ਨੇ ਪ੍ਰੋਗਰਾਮ ਦੇ ਆਰੰਭ ਤੇ ਸਭ ਨੂੰ ਰਸਮੀਂ ਤੌਰ ਤੇ ਜੀ ਆਇਆਂ ਕਿਹਾ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀਆਂ ਸਰਗਰਮੀਆਂ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ।

ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਨੇ ਪੁਸਤਕਾਂ ਬਾਰੇ ਦੱਸਿਆ ਕਿ ਇਨ੍ਹਾਂ ਪੁਸਤਕਾਂ ਰਾਹੀਂ ਗੁਰਚਰਨ ਕੌਰ ਥਿੰਦ ਪੰਜਾਬ ਅਤੇ ਕੈਨੇਡਾ ਦੀ ਧਰਤੀ ’ਤੇ ਮਨੁੱਖਤਾ ਨੂੰ ਦਰਪੇਸ਼ ਸਮਸਿਆਵਾਂ ਨੂੰ ਰੂਪਮਾਨ ਕਰਦੀ ਹੈ। ਗੁਰਚਰਨ ਕੌਰ ਥਿੰਦ ਨੇ ਇਸ ਮੌਕੇ ਆਪਣਾ ਸਿਰਜਣਾ ਸਫ਼ਰ ਅਤੇ ਪਰਵਾਸ ਦੇ ਅਨੁਭਵ ਸਰੋਤਿਆਂ ਨਾਲ ਸਾਂਝ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਕੇਂਦਰ  ਲੇਖਕ ਅਤੇ ਪਾਠਕ ਮਨਾਂ ਵਿਚ ਵਿਸ਼ੇਸ਼ ਥਾਂ ਬਣਾਉਂਣ ਵਿਚ ਕਾਮਯਾਬ ਹੋਇਆ ਹੈ।

Facebook Comments

Trending

Copyright © 2020 Ludhiana Live Media - All Rights Reserved.