Connect with us

ਪੰਜਾਬ ਨਿਊਜ਼

ਆਟੋ ਰਿਕਸ਼ਾ ਚਾਲਕਾਂ ਵੱਲੋਂ ਆਪਣੇ ਮੁੱਦੇ ਨੂੰ ਸੂਬਾ ਸਰਕਾਰ ਕੋਲ ਚੁੱਕਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਤਹਿਦਿਲੋਂ ਧੰਨਵਾਦ

Published

on

Auto rickshaw drivers thank Cabinet Minister Bharat Bhushan Ashu for taking up the issue with the state government.

ਲੁਧਿਆਣਾ :    ਤਿੰਨ ਪਹੀਆ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕੱਲ ਐਲਾਨ ਕੀਤਾ ਸੀ ਕਿ ਹੁਣ 3 ਪਹੀਆ ਵਾਹਨ ਚਾਲਕ 3 ਪਹੀਆ ਵਾਹਨ ਆਟੋ ਰਿਕਸ਼ਾ ਦੀ ਵਰਤੋਂ ਕਰਕੇ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ ਪਹੀਆ ਵਾਹਨਾਂ ‘ਤੇ ਟੈਸਟ ਲਿਆ ਜਾਂਦਾ ਸੀ। ਜਿਕਰਯੋਗ ਹੈ ਕਿ ਆਟੋ ਰਿਕਸ਼ਾ ਚਾਲਕਾਂ ਦੇ ਇੱਕ ਵਫਦ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨਾਲ ਲੁਧਿਆਣਾ ਵਿਖੇ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਬੇਨਤੀ ਕੀਤੀ ਸੀ। ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਦਖਲ ਤੋਂ ਬਾਅਦ, ਟਰਾਂਸਪੋਰਟ ਮੰਤਰੀ ਨੇ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜੇ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐਲ.ਐਮ.ਵੀ. (ਲਾਈਟ ਮੋਟਰ ਵਹੀਕਲ) ਦਾ ਡਰਾਈਵਿੰਗ ਲਾਇਸੈਂਸ ਹੈ, ਤਾਂ ਉਸਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਮੋਟਰ ਵਾਹਨ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿਚ ਸ਼੍ਰੇਣੀਬੱਧ ਕੀਤਾ ਗਿਆ ਹੈ.

ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਪੰਜਾਬ ਦੇ ਲਾਇਸੈਂਸ ਅਥਾਰਟੀਜ਼ ਅਤੇ ਆਟੋਮੈਟਿਕ ਡ੍ਰਾਇਵਿੰਗ ਟੈਸਟ ਟਰੈਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 3 ਪਹੀਆ ਵਾਹਨ ਚਾਲਕਾਂ ਨੂੰ ਲੋੜੀਂਦੇ ਡਰਾਈਵਿੰਗ ਲਾਇਸੈਂਸ ਜਾਂ ਇਸ ਦੇ ਨਵੀਨੀਕਰਨ ਲਈ 3 ਪਹੀਆ ਵਾਹਨ ਰਿਕਸ਼ਾ ਦੀ ਵਰਤੋਂ ਕਰਕੇ ਡਰਾਈਵਿੰਗ ਟੈਸਟ ਦੇਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐੱਲ.ਐਮ.ਵੀ. (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਹੈ ਤਾਂ ਉਸਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ, ਕਿਉਂਕਿ ਵਾਹਨ ਦਾ ਕੁੱਲ ਭਾਰ 7500 ਕਿੱਲੋ ਤੋਂ ਵੱਧ ਨਹੀਂ ਹੈ। ਇਨ੍ਹਾਂ ਹਦਾਇਤਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਪਹੁੰਚੇਗਾ। ਸਟੇਟ ਟਰਾਂਸਪੋਰਟ ਕਮਿਸ਼ਨਰ ਵਲੋਂ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇ ਕੋਈ ਵਿਅਕਤੀ ਭਾਰਤ ਸਰਕਾਰ ਦੀ ਐਮ.ਪਰਿਵਾਹਨ ਐਪਲੀਕੇਸ਼ਨ ਜਾਂ ਭਾਰਤ ਸਰਕਾਰ ਦੀ ਡਿਜੀਲੋਕਰ ਐਪ ‘ਤੇ ਡਿਜੀਟਲ ਫਾਰਮੈਟ ਵਿੱਚ ਡਿਜੀਟਲ ਡਰਾਈਵਿੰਗ ਲਾਇਸੈਂਸ/ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫੀਕੇਟ ਅਤੇ ਹੋਰ ਦਸਤਾਵੇਜ਼ ਪੇਸ਼ ਕਰਦਾ ਹੈ ਤਾਂ ਉਸਨੂੰ ਪ੍ਰਿੰਟਿਡ ਦਸਤਾਵੇਜ਼ ਪੇਸ਼ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਅਨੁਸਾਰ ਸਾਰੇ ਇਨਫੋਰਸਮੈਂਟ ਸਟਾਫ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ।

ਸ੍ਰੀ ਆਸ਼ੂ ਨੇ ਕਿਹਾ ਜੇ ਇਨਫੋਰਸਮੈਂਟ ਸਟਾਫ ਵਲੋਂ ਡਿਜੀਟਲ ਫਾਰਮੈਟ ਵਿਚ ਦਸਤਾਵੇਜ਼ ਪ੍ਰਵਾਨ ਨਾ ਕਰਨ ਦੀ ਸ਼ਿਕਾਇਤ ਉਨ੍ਹਾਂ ਤੱਕ ਪਹੁੰਚਦੀ ਹੈ, ਤਾਂ ਅਜਿਹਾ ਕਰਨ ਵਾਲੇ ਸਟਾਫ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਡਿਜੀਟਲ ਦਸਤਾਵੇਜ਼ ਹੋਣ ਨਾਲ  ਚਲਾਨ ਕੱਟੇ ਜਾਣ ਦੀ ਗੁੰਜਾਇਸ਼ ਵਿੱਚ ਅਸਰਦਾਰ ਢੰਗ ਨਾਲ ਕਮੀ ਆਵੇਗੀ ਅਤੇ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਤੀਸ਼ ਕੁਮਾਰ ਮਾਮਾ, ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਆਟੋ ਰਿਕਸ਼ਾ ਵਰਕਰਜ਼ ਫੈਡਰੇਸ਼ਨ ਲੁਧਿਆਣਾ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਆਟੋ ਚਾਲਕਾਂ ਦਾ ਨਾ ਸਿਰਫ ਦਰਦ ਸੁਣਿਆ ਬਲਕਿ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਆਦੇਸ਼ਾਂ ਨਾਲ ਸਾਰੇ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਪਹੁੰਚੇਗਾ।

Facebook Comments

Advertisement

Advertisement

ਤਾਜ਼ਾ

SGPC launches oxygen service for patients at Ludhiana gurdwara SGPC launches oxygen service for patients at Ludhiana gurdwara
ਕਰੋਨਾਵਾਇਰਸ5 mins ago

ਸ਼੍ਰੋਮਣੀ ਕਮੇਟੀ ਨੇ ਲੁਧਿਆਣਾ ਦੇ ਗੁਰਦੁਆਰੇ ਵਿੱਚ ਮਰੀਜ਼ਾਂ ਲਈ ਆਕਸੀਜਨ ਸੇਵਾ ਕੀਤੀ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਰੀਜ਼ਾਂ ਲਈ ਆਕਸੀਜਨ ਦੀ ਸੇਵਾ ਸ਼ੁਰੂ ਕਰ...

Fugitive arrested for attempted murder and smuggling of liquor in Ludhiana Fugitive arrested for attempted murder and smuggling of liquor in Ludhiana
ਅਪਰਾਧ12 mins ago

ਲੁਧਿਆਣਾ ‘ਚ ਕਤਲ ਦੀ ਕੋਸ਼ਿਸ਼ ਅਤੇ ਸ਼ਰਾਬ ਦੀ ਤਸਕਰੀ ਦੇ ਦੋਸ਼ ਵਿੱਚ ਭਗੌੜਾ ਹੋਇਆ ਗ੍ਰਿਫਤਾਰ

ਕਤਲ ਅਤੇ ਸ਼ਰਾਬ ਤਸਕਰੀ ਦੇ ਮਾਮਲਿਆਂ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਥਾਣਾ ਲਾਡੋਵਾਲ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ...

Police raid body trade base in Ludhiana's Samrala, 4 arrested Police raid body trade base in Ludhiana's Samrala, 4 arrested
ਅਪਰਾਧ26 mins ago

ਲੁਧਿਆਣਾ ਦੇ ਸਮਰਾਲਾ ਵਿੱਚ ਦੇਹ ਵਪਾਰ ਦੇ ਅੱਡੇ ‘ਤੇ ਪੁਲਿਸ ਨੇ ਮਾਰਿਆ ਛਾਪਾ,4 ਗ੍ਰਿਫਤਾਰ

ਜਦੋਂ ਉਟਾਲਾਂ ਰੋਡ ‘ਤੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਗਿਆ ਤਾਂ ਸਮਰਾਲਾ ਪੁਲਿਸ ਪਾਰਟੀ ਨੂੰ ਸਫਲਤਾ ਮਿਲੀ। ਐੱਸ...

Fortuner drivers hit seven two wheelers in Ludhiana Fortuner drivers hit seven two wheelers in Ludhiana
ਦੁਰਘਟਨਾਵਾਂ34 mins ago

ਲੁਧਿਆਣਾ ਵਿੱਚ ਫਾਰਚੂਨਰ ਡਰਾਈਵਰਾਂ ਨੇ ਸੱਤ ਦੋ ਪਹੀਆ ਵਾਹਨਾਂ ਨੂੰ ਮਾਰੀ ਟੱਕਰ

ਗਿੱਲ ਨਹਿਰ ਪੁਲ ‘ਤੇ ਦੋ ਫਾਰਚੂਨਰ ਡਰਾਈਵਰਾਂ ਨੇ ਉਸ ਨੂੰ ਪਛਾੜ ਦਿੱਤਾ ਤਾਂ ਇੱਕ ਨੌਜਵਾਨ ਦੀ ਮੌਤ ਹੋ ਗਈ। ਤੇਜ਼...

Paddy workers pay Rs 2 lakh on Jagraon-Raikot road Paddy workers pay Rs 2 lakh on Jagraon-Raikot road
ਖੇਤੀਬਾੜੀ2 days ago

ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਜਗਰਾਓਂ-ਰਾਏਕੋਟ ਰੋਡ ‘ਤੇ ਦੋ ਘੰਟੇ ਕੀਤਾ ਚੱਕਾ ਜਾਮ

ਜਗਰਾਓਂ : ਜਗਰਾਓਂ ਦੇ ਪਿੰਡ ਅਖਾੜਾ ਵਿਖੇ ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਅੱਜ...

In District Ludhiana again 11110 samples were taken today, the cure rate of the patients was 95.83% In District Ludhiana again 11110 samples were taken today, the cure rate of the patients was 95.83%
ਕਰੋਨਾਵਾਇਰਸ2 days ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11110 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.83% ਹੋਈ

ਲੁਧਿਆਣਾ :    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ...

There is no shortage of vaccines now, more people should get vaccinated - Sukhwinder Singh Bindra There is no shortage of vaccines now, more people should get vaccinated - Sukhwinder Singh Bindra
Uncategorized2 days ago

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ :   ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ...

Dr. VS Sohu P.A.U. Became head of the Department of Plant Breeding and Genetics Dr. VS Sohu P.A.U. Became head of the Department of Plant Breeding and Genetics
ਖੇਤੀਬਾੜੀ2 days ago

ਡਾ. ਵੀ ਐਸ ਸੋਹੂ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਬਣੇ

ਲੁਧਿਆਣਾ ;    ਕਣਕ ਵਿਗਿਆਨੀ ਅਤੇ ਕਿਸਮ ਸੁਧਾਰਕ ਡਾ. ਵੀ ਐਸ ਸੋਹੂ ਨੂੰ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ...

The child died due to drowning in the canal The child died due to drowning in the canal
ਦੁਰਘਟਨਾਵਾਂ2 days ago

ਨਹਿਰ ‘ਚ ਡੁੱਬਣ ਕਾਰਨ ਬੱਚੇ ਨੇ ਤੋੜਿਆ ਦਮ

ਅੱਜ ਪਿੰਡ ਰੱਲਾ ਮਾਨਸਾ ‘ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

P.A.U. As the Head of the Department of Farm Machinery and Power Engineering, Dr. Mahesh Narang appointed P.A.U. As the Head of the Department of Farm Machinery and Power Engineering, Dr. Mahesh Narang appointed
ਇੰਡੀਆ ਨਿਊਜ਼2 days ago

ਪੀ.ਏ.ਯੂ. ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਡਾ. ਮਹੇਸ਼ ਨਾਰੰਗ ਨਿਯੁਕਤ ਹੋਏ

ਲੁਧਿਆਣਾ : ਪੀ.ਏ.ਯੂ. ਦੇ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ ਚਾਰ ਸਾਲ ਲਈ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ...

Another farm worker died of poisoning due to financial hardship Another farm worker died of poisoning due to financial hardship
ਅਪਰਾਧ2 days ago

ਆਰਥਿਕ ਤੰਗੀ ਕਾਰਨ ਇੱਕ ਹੋਰ ਖੇਤ ਮਜ਼ਦੂਰ ਨੇ ਜ਼ਹਿਰੀਲੀ ਦਵਾਈ ਪੀ ਕੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਅੱਜ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਮਿੱਠੂ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 68 ਸਾਲ ਨੇ ਆਰਥਿਕ...

Corona relief at Sri Muktsar Sahib, number of active patients 537 Corona relief at Sri Muktsar Sahib, number of active patients 537
ਕਰੋਨਾਵਾਇਰਸ2 days ago

ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਤੋਂ ਰਾਹਤ, ਐਕਟਿਵ ਮਰੀਜਾਂ ਦੀ ਗਿਣਤੀ 537

ਸ੍ਰੀ ਮੁਕਤਸਰ ਸਾਹਿਬ : ਕੋਰੋਨਾ ਦਾ ਕਹਿਰ ਪਿਛਲੇ ਦਿਨਾਂ ਦੇ ਮੁਕਾਬਲੇ ਘਟਣ ਲੱਗਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ...

Trending