Connect with us

ਖੇਡਾਂ

ਹਾਕੀ ਅਤੇ ਹੋਰ ਖੇਡਾਂ ਪ੍ਰਤੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਦੇ ਕੇ ਕੀਤਾ ਸਨਮਾਨਿਤ

Published

on

Awarded for encouraging children towards hockey and other sports

ਲੁਧਿਆਣਾ : ਪੰਜਾਬ ਵਿੱਚ ਹਾਕੀ ਅਤੇ ਹੋਰ ਖੇਡਾਂ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਅਤੇ ਉਤਸ਼ਾਹਿਤ ਕਰਨ ਲਈ ਡਾ.ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ, ਲੁਧਿਆਣਾ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆ ਦੇ ਬੱਚਿਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਸ੍ਰੀ ਦਰਸ਼ਨ ਸਿੰਘ ਗਰੇਵਾਲ (ਮੇਅਰ, ਹਾਊਂਸਲੋ, ਯੂਨਾਈਟਿਡ ਕਿੰਗਡਮ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ ਹੈ, ਅੱਜ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਦਿਲਚਸਪੀ ਲੈਣ ਦੀ ਲੋੜ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੋਰਨ ਲਈ ਭਾਰਤ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਜਲਦ ਹੀ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੀਆਂ ਬੁਲੰਦੀਆਂ ‘ਤੇ ਪਹੁੰਚ ਜਾਵੇਗਾ।

ਇਸ ਮੌਕੇ ਸੰਸਥਾ ਦੇ ਸੰਚਾਲਕ ਡਾ: ਇੰਦਰਜੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਵਿਦੇਸ਼ਾਂ ਵਿੱਚ ਆਪਣਾ ਨਾਮ ਕਮਾ ਰਹੇ ਹਨ ਅਤੇ ਵਿਦੇਸ਼ਾਂ ਵਿੱਚ ਰਹਿੰਦਿਆਂ ਵੀ ਆਪਣੀ ਮਾਤ ਭੂਮੀ ਅਤੇ ਆਪਣੇ ਲੋਕਾਂ ਬਾਰੇ ਸੋਚ ਰਹੇ ਹਨ, ਅਜਿਹੀਆਂ ਹਸਤੀਆਂ ਸਾਡੇ ਸੰਸਥਾ ਵੱਲੋਂ ਸਮੇਂ-ਸਮੇਂ ‘ਤੇ ਸਨਮਾਨਿਤ ਕੀਤਾ ਜਾਂਦਾ ਰਹੇਗਾ। ਸੰਸਥਾ ਦੀ ਤਰਫੋਂ ਸ: ਦਰਸ਼ਨ ਸਿੰਘ ਗਰੇਵਾਲ ਨੂੰ ਵਧਾਈ ਦਿੱਤੀ ਗਈ। ਇਕਬਾਲ ਸਿੰਘ ਗਿੱਲ (ਆਈ.ਪੀ.ਐਸ.) ਵੱਲੋਂ ‘ਮਦਰ ਟੈਰੇਸਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ: ਇੰਦਰਜੀਤ ਸਿੰਘ ਨੇ ਕਿਹਾ ਕਿ ਐਕਿਊਪੰਕਚਰ ਥੈਰੇਪੀ ਤੋਂ ਖਿਡਾਰੀਆਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ ਅਤੇ ਐਕਿਊਪੰਕਚਰ ਇਕ ਨਸ਼ਾ ਰਹਿਤ ਡਾਕਟਰੀ ਵਿਧੀ ਹੈ ਜਿਸ ਰਾਹੀਂ ਖਿਡਾਰੀਆਂ ਦੀ ਹਰ ਸੱਟ ਦਾ ਬਿਨਾਂ ਕਿਸੇ ਦਵਾਈ ਦੇ ਇਲਾਜ ਕੀਤਾ ਜਾ ਸਕਦਾ ਹੈ | ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਾਰੇ ਬੱਚਿਆਂ ਲਈ ਸਪੋਰਟਸ ਟਰੈਕ ਸੂਟ ਵੀ ਉਪਲਬਧ ਕਰਵਾਏ ਗਏ ਅਤੇ ਡਾ: ਕੋਟਨੀਸ ਐਕੂਪੰਕਚਰ ਹਸਪਤਾਲ ਵੱਲੋਂ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ 1 ਸਾਲ ਦਾ ਮੁਫ਼ਤ ਐਕੂਪੰਕਚਰ ਇਲਾਜ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ।

Facebook Comments

Trending