ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਵਿਖੇ ‘ਸਾਈਬਰ ਕ੍ਰਾਈਮ ਜਾਗਰੂਕਤਾ’ ਵਿਸ਼ੇ ‘ਤੇ ਇਕ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸ਼੍ਰੀ ਰਾਜ ਕੁਮਾਰ, ਏ.ਸੀ.ਪੀ ਸਾਈਬਰ ਕ੍ਰਾਈਮ ਨੇ ਦਿੱਤਾ।
ਉਨ੍ਹਾਂ ਤੋਂ ਇਲਾਵਾ ਸਾਈਬਰ ਕ੍ਰਾਈਮ ਯੂਨਿਟ ਤੋਂ ਇੰਸਪੈਕਟਰ ਜਤਿੰਦਰ ਸਿੰਘ ਅਤੇ ਸ੍ਰੀ ਰੋਹਿਤ ਨੇ ਸੋਸ਼ਲ ਮੀਡੀਆ ਕ੍ਰਾਈਮਜ਼ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਸਮਾਗਮ ਦੇ ਪ੍ਰਬੰਧਕ ਡਾ: ਨਿਰੋਤਮਾਂ ਸ਼ਰਮਾ, ਡਾ: ਤ੍ਰਿਪਤਾ ਅਤੇ ਡਾ: ਹਰਪ੍ਰੀਤ ਗਰੇਵਾਲ ਸਨ |

ਇਸ ਲੈਕਚਰ ਦੇ ਆਯੋਜਨ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ ਨੂੰ ਸਾਈਬਰ ਕਰਾਈਮ ਅਤੇ ਹੈਕਿੰਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਕਾਲਜ ਦੇ ਐਸੋਸੀਏਟ ਪ੍ਰੋਫੈਸਰ ਡਾ.ਸੁਖਦੇਵ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਪ੍ਰਿੰਸੀਪਲ ਡਾ. ਨਗਿੰਦਰ ਕੌਰ ਨੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।