ਖੇਤੀਬਾੜੀ

 ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ

Published

on

ਲੁਧਿਆਣਾ : ਪੀ.ਏ.ਯੂ. ਵੱਲੋਂ ਜ਼ਿਲਾ ਲੁਧਿਆਣਾ ਦੇ ਪੱਖੋਵਾਲ ਬਲਾਕ ਦੇ ਪਿੰਡ ਦੋਲੋਂ ਕਲਾਂ ਅਤੇ ਚਮੰਡਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 100 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਕੁਲਦੀਪ ਸਿੰਘ, ਮੁਖੀ, ਪਸਾਰ ਸਿੱਖਿਆ ਵਿਭਾਗ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ, ਮਿੱਟੀ ਦੀ ਸਿਹਤ ਅਤੇ ਵਾਤਾਵਰਨ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਚਰਚਾ ਕੀਤੀ . ਉਨਾਂ ਕਿਸਾਨਾਂ ਨੂੰ ਖਰਚੇ ਸਾਂਝੇ ਕਰਨ ਲਈ ਸਹਿਕਾਰੀ ਆਧਾਰ ’ਤੇ ਖੇਤੀ ਮਸੀਨਰੀ ਖਰੀਦਣ ਦੀ ਸਲਾਹ ਦਿੱਤੀ ।
ਪਸਾਰ ਸਿੱਖਿਆ ਵਿਭਾਗ ਦੇ ਖੇਤੀਬਾੜੀ (ਆਨਰਜ) ਅੰਤਮ ਸਾਲ ਦੇ ਵਿਦਿਆਰਥੀਆਂ ਨੇ ਜੋ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ, ਨੇ ਪਿੰਡ ਵਾਸੀਆਂ ਨੂੰ ਪੀਏਯੂ ਦੁਆਰਾ ਵਿਕਸਤ ਵੱਖ-ਵੱਖ ਤਕਨੀਕਾਂ ਨੂੰ ਅਪਣਾ ਕੇ ਵਾਢੀ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕੀਤਾ। ਉਨਾਂ ਰਸੋਈ ਬਾਗਬਾਨੀ, ਮਿੱਟੀ ਅਤੇ ਪਾਣੀ ਦੀ ਜਾਂਚ ਲਈ ਵੀ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੀਏਯੂ ਦੀਆਂ ਵੱਖ-ਵੱਖ ਖੇਤੀ ਤਕਨੀਕਾਂ ਦੇ ਸਾਨਦਾਰ ਪੋਸਟਰ ਪ੍ਰਦਰਸ਼ਿਤ ਕੀਤੇ।
ਡਾ. ਜਗਰੂਪ ਕੌਰ, ਖੇਤੀ ਵਿਗਿਆਨੀ ਨੇ ਕਣਕ ਦੀ ਫਸਲ ਦੀ ਸਫਲ ਕਾਸਤ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਧਰਮਿੰਦਰ ਸਿੰਘ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਝੋਨੇ ਦੀਆਂ ਘੱਟ ਮਿਆਦ ਵਾਲੀਆਂ ਕਿਸਮਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਪ੍ਰਕਾਸ ਸਿੰਘ, ਖੇਤੀਬਾੜੀ ਅਫਸਰ, ਬਲਾਕ ਪੱਖੋਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.