Connect with us

ਪੰਜਾਬੀ

ਪੈਨ ਇੰਡੀਆ ਮੁਹਿੰਮ ਤਹਿਤ 31 ਪਿੰਡਾਂ ‘ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Published

on

Awareness programs organized in 31 villages under Pan India campaign

ਲੁਧਿਆਣਾ :   ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਅੱਜ ਇਨ੍ਹਾਂ ਟੀਮਾਂ ਵੱਲੋਂ ਤਕਰੀਬਨ 31 ਪਿੰਡਾਂ ਵਿੱਚ Legal Awareness Programmes ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਿ ਤਕਰੀਬਨ 1136 ਵਸਨੀਕਾਂ ਨੇ ਹਿੱਸਾ ਲਿਆ।

ਇਸ ਕਾਨੂੰਨੀ ਜਾਗਰੂਕਤਾ ਮੁਹਿੰਮ ਅਧੀਨ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਵੱਲੋਂ ਇਹ ਅਪੀਲ ਕੀਤੀ ਗਈ ਕਿ ਇਹਨਾਂ ਸੈਮੀਨਾਰਾ ਵਿਚ ਵੱਧ ਤੋ ਵੱਧ  ਭਾਗ ਲਿਆ ਜਾਵੇ ਅਤੇ ਆਪਣੇ ਕਾਨੂੰਨੀ ਅਧਿਕਾਰਾ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ ਤਾ ਜੋ ਹਰ ਨਾਗਰਿਕ ਆਪਣੇ ਕਾਨੂੰਨੀ ਅਧਿਕਾਰਾ ਨੂੰ ਪ੍ਰਾਪਤ ਕਰਨ ਲਈ ਜਾਗਰੂਕ ਹੋ ਸਕੇ।

Facebook Comments

Trending