Connect with us

ਪੰਜਾਬੀ

 ਪੈਨ ਇੰਡੀਆ ਮੁਹਿੰਮ ਤਹਿਤ 32 ਪਿੰਡਾਂ ‘ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Published

on

Awareness programs organized in 32 villages under Pan India campaign

ਲੁਧਿਆਣਾ :  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ  PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਕਰੀਬ 32 ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਕਾਨੂੰਨੀ ਜਾਗਰੂਕਤਾ ਮੁਹਿੰਮ ਅਧੀਨ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਦੋਰਾਹਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਦੋਰਾਹਾ ਦੇ ਦਫਤਰ ਵਿੱਚ ਬਲਾਕ ਦੋਰਾਹਾ ਦੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੁਹੰਮ ਦੌਰਾਨ ਲੁਧਿਆਣਾ ਜ਼ਿਲੇ ਦੇ ਤਕਰੀਬਨ 68 ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਵਿਦਿਆਰਥੀ ਲੀਗਲ ਲੀਟਰੇਸੀ ਕਲੱਬਾਂ ਦੇ ਇੰਚਾਰਜ ਅਧਿਆਪਕਾਂ ਵੱਲੋਂ  ਵਿਦਿਆਰਥੀਆਂ ਨੂੰ ਕਾਨੂੰਨੀ ਜਾਣਕਾਰੀ ਦੇਣ ਲਈ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਤਕਰਬੀਨ 7000 ਵਿਦਿਆਰਥੀਆਂ ਵੱਲੋਂ ਭਾਗ ਲਿਆ।

Facebook Comments

Trending