ਮੁੱਲਾਂਪੁਰ ਦਾਖਾ (ਲੁਧਿਆਣਾ ) : ਵਿਧਾਨ ਸਭਾ ਹਲਕਾ ਦਾਖਾ ਤੋਂ ਸ਼ੋ੍ਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਮੁੜ ਪਹਿਲਕਦਮੀ ਕਰਦਿਆਂ ਆਪਣੇ ਸਮਰਥਕਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਨਾਂ ਨੂੰ ਚੋਣ ਪ੍ਰਚਾਰ ਲਈ ਰਵਾਨਾ ਕੀਤਾ ਗਿਆ। ਜਿਨ੍ਹਾਂ ਵਿੱਚੋਂ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਦੀ ਚੋਣ ਪ੍ਰਚਾਰ ਟੀਮ ਨੇ ਦਸ਼ਮੇਸ਼ ਨਗਰ ਵਿਖੇ ਘਰ=ਘਰ ਜਾ ਕੇ ਆਪਣੇ ਉਮੀਦਵਾਰ ਲਈ ਵੋਟਾਂ ਦੀ ਮੰਗ ਕੀਤੀ। 
ਮੁੱਲਾਂਪੁਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਚ ਕੇ ਨਿਯਮਾਂ ਦੀ ਪਾਲਣਾ ਕਰਦਿਆਂ ਹੀ ਚੋਣ ਪ੍ਰਚਾਰ ਕੀਤਾ ਜਾਵੇਗਾ। ਉਹਨਾਂ ਵਿਧਾਇਕ ਇਆਲੀ ਵੱਲੋਂ ਹਲਕਾ ਦਾਖਾ ਵਿੱਚ ਕੀਤੇ ਵਿਕਾਸ ਕਾਰਜਾਂ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਦਿਆਂ ਵੋਟਾਂ ਦੀ ਮੰਗ ਕੀਤੀ।
ਇਸ ਮੌਕੇ ਡਾ. ਅਜਮੇਲ ਸਿੰਘ, ਮਾਸਟਰ ਬੰਤ ਸਿੰਘ, ਮਾਸਟਰ ਸੁਰਿੰਦਰਪਾਲ ਸ਼ਰਮਾ, ਕੁਲਦੀਪ ਸਿੰਘ ਮੋਹੀ, ਕਮਲਪ੍ਰਰੀਤ ਸਿੰਘ, ਸੁਖਰਾਜ ਸਿੰਘ, ਸੁਰਜੀਤ ਕੌਰ, ਗੁਰਦੀਪ ਕੌਰ, ਰਵਿੰਦਰ ਕੌਰ, ਪਰਮਜੀਤ ਕੌਰ ਅਤੇ ਹਰਦੀਪ ਕੌਰ ਆਦਿ ਹਾਜ਼ਰ ਸਨ।