ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀਆਂ ਪਰਤ ਆਈਆਂ ਹਨ। ਬਲਕੌਰ ਸਿੰਘ ਅਤੇ ਚਰਨ ਕੌਰ ਦੇ ਘਰ ਪੁੱਤਰ ਨੇ ਜਨਮ ਲਿਆ ਹੈ, ਜਿਸ ਕਾਰਨ ਹਰ ਆਮ ਅਤੇ ਖਾਸ ਵਿਅਕਤੀ ਸਿੱਧੂ ਦੇ ਮਾਪਿਆਂ ਨੂੰ ਵਧਾਈ ਦੇ ਰਿਹਾ ਹੈ। ਬਲਕੌਰ ਸਿੰਘ ਨੇ ਨਵਜੰਮੇ ਪੁੱਤਰ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵਜੰਮੇ ਪੁੱਤਰ ਦਾ ਨਾਂ ਵੀ ਸ਼ੁਭਦੀਪ ਸਿੰਘ ਸਿੱਧੂ ਹੋਵੇਗਾ। ਇਸ ਦੇ ਨਾਲ ਹੀ ਪੰਜਾਬੀ ਗਾਇਕ ਬੱਬੂ ਮਾਨ ਨੇ ਵੀ ਸਿੱਧੂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਬੱਬੂ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਲਿਖਿਆ ਹੈ, ”ਨਵੀਂ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਅਤੇ ਦੁਆਵਾਂ… ਸ਼ੁਭਦੀਪ ਦੇ ਪਰਿਵਾਰ ਨੂੰ ਵਧਾਈਆਂ… ਪ੍ਰਮਾਤਮਾ ਬੱਚੇ ਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਬਖਸ਼ੇ।” ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਦੱਸ ਦੇਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਲਾਰੈਂਸ ਬਿਸ਼ਨੋਈ ਗੈਂਗ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
