Connect with us

ਇੰਡੀਆ ਨਿਊਜ਼

ਬਾਘਾ ਪੁਰਾਣਾ ‘ਚ ਹੇਠ ਅਕਾਲੀਆਂ ਨੇ ਐਸ. ਡੀ. ਐਮ. ਦਫ਼ਤਰ ਅੱਗੇ ਲਗਾਇਆ ਧਰਨਾ

Published

on

Bagha Purana, the following Akalis D. M. Protest in front office

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੈਟਰੋਲ-ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ, ਵਧ ਰਹੀ ਮਹਿੰਗਾਈ ਅਤੇ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਧਰਨੇ ਲਗਾਉਣ ਦੀ ਲੜੀ ਤਹਿਤ ਸਥਾਨਕ ਐਸ. ਡੀ. ਐਮ. ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀਆਂ ਨੇ ਧਰਨਾ ਲਗਾਇਆ। ਇਸ ਧਰਨੇ ‘ਚ ਸੱਤਾ ਧਿਰ ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ‘ਮੰਗਦਾ ਹੈ ਪੰਜਾਬ ਹਿਸਾਬ ਕੈਪਟਨ ਤੋਂ’ ਸਹੁੰ ਖਾ ਕੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਨਾ ਕਰਨ ਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਆਪਣੇ ਰਾਜ ‘ਚ ਲੋਕਾਂ ਨੂੰ ਅਜਿਹੇ ਮਾੜੇ ਦਿਨ ਦਿਖਾਏ ਜਿਹੜੇ ਕਦੇ ਲੋਕਾਂ ਨੇ ਸੁਪਨੇ ‘ਚ ਵੀ ਨਹੀਂ ਦੇਖੇ ਹੋਣੇ, ਭੂ ਅਤੇ ਰੇਤ ਮਾਫ਼ੀਆ ਸਿਖ਼ਰਾਂ ਛੂਹ ਚੁੱਕਾ ਹੈ ।

ਉੱਥੇ ਹੀ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਕੀਤਾ ਵਾਅਦਾ ਜੁਮਲਾ ਸਾਬਤ ਹੋਇਆ, ਸ਼ਗਨ ਸਕੀਮ ਦੀ ਰਾਸ਼ੀ ਵਧਾਉਣਾ ਅਤੇ ਬੁਢਾਪਾ ਪੈਨਸ਼ਨ ਦੁੱਗਣੀ ਕਰਨਾ ਸਿਰਫ਼ ਲਾਰੇ ਹੀ ਸਾਬਤ ਹੋਏ ਹਨ। ਉਨ੍ਹਾਂ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਖੇਤੀ ਸਬੰਧੀ ਲਿਆਂਦੇ ਨਵੇਂ ਕਾਨੂੰਨ ਤੁਰੰਤ ਰੱਦ ਕੀਤੇ ਜਾਣ, ਕਿਉਂਕਿ ਇਹ ਕਾਨੂੰਨ ਕਿਸਾਨ ਮਾਰੂ ਹਨ। ਇਸ ਦੌਰਾਨ ਧਰਨੇ ਉਪਰੰਤ ਅਕਾਲੀਆਂ ਦੇ ਵਫ਼ਦ ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਐਸ. ਡੀ. ਐਮ. ਰਾਜਪਾਲ ਸਿੰਘ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਵੱਡੇ ਪੱਧਰ ਤੇ ਅਕਾਲੀ ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਕੇਂਦਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Facebook Comments

Trending