ਪੰਜਾਬੀ

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਮਨਾਇਆ ਵਿਸਾਖੀ ਦਾ ਤਿਉਹਾਰ

Published

on

ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ , ਸੰਧੂ ਨਗਰ ਵਿੱਚ ਪੰਜਾਬ ਦਾ ਮੁੱਖ ਤਿਉਹਾਰ ਵਿਸਾਖੀ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਵਿੱਚ ਪੰਜਾਬੀ ਸਭਿਆਚਾਰ ਦੀ ਇੱਕ ਝਲਕ ਪੇਸ਼ ਕੀਤੀ ਗਈ। ਸਕੂਲ ਦੇ ਡਾਇਰੈਕਟਰ ਬਲਜਿੰਦਰ ਸੰਧੂ ਅਤੇ ਮੁੱਖ ਅਧਿਆਪਕਾਂ ਸੁਮਨ ਅਰੋੜਾ ਨੇ ਸਭ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਨਾਲ ਜੋੜੇ ਰੱਖਣ ਲਈ ਇਸ ਤਰ੍ਹਾਂ ਦੇ ਤਿਉਹਾਰ ਮਨਾਉਣ ਲਈ ਜ਼ਰੂਰੀ ਦੱਸਿਆ ।

ਸਕੂਲ ਦੇ ਅਧਿਆਪਕਾ ਪਰਮਜੀਤ ਕੌਰ ਨੇ ਵਿਸਾਖੀ ਦੇ ਤਿਉਹਾਰ ਤੇ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਦੇ ਵਿਦਿਆਰਥੀਆਂ ਨੇ ਢੋਲ ਦੀ ਤਾਲ ਤੇ ਪੰਜਾਬ ਦਾ ਮੁੱਖ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਅਤੇ ਸਾਰਿਆਂ ਦਾ ਮਨ ਮੋਹ ਲਿਆ । ਇਸ ਮੌਕੇ ਤੇ ਸਕੂਲ ਦੇ ਚਾਰੋਂ ਹਾਊਸ ਟੈਗੋਰ, ਰਮਨ, ਭਗਤ ਅਤੇ ਗੋਬਿੰਦ ਨੇ ਵੱਧ ਚੜ੍ਹ ਕੇ ਭਾਗ ਲਿਆ । ਉਹਨਾਂ ਨੇ ਬੱਚਿਆਂ ਨੂੰ ਲੰਗਰ ਪ੍ਰਥਾ, ਖਾਲਸਾ ਪੰਥ ਦੀ ਸਾਜਨਾ ਅਤੇ ਪਿੰਡਾਂ ਦੇ ਰੀਤੀ –ਰਿਵਾਜਾਂ ਤੋਂ ਜਾਣੂ ਕਰਵਾਇਆ । ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਨਾਲ ਜਾਣੂ ਕਰਵਾਇਆ ਗਿਆ ।

 

 

Facebook Comments

Trending

Copyright © 2020 Ludhiana Live Media - All Rights Reserved.