ਪੰਜਾਬੀ

ਬੈਂਕ ਰਿਟਾਇਰੀਆਂ ਨੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਸੌਂਪਿਆ

Published

on

ਲੁੁਧਿਆਣਾ : ਆਲ ਇੰਡੀਆ ਬੈੰਕ ਰਿਟਾਇਰੀਜ ਫੈਡਰੇਸ਼ਨ ਦੀ ਲੁਧਿਆਣਾ ਇਕਾਈ ਵਲੋੰ ਇਥੋਂ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਮੈਮੋਰੰਡਮ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ 1995 ਵਿੱਚ ਜਦੋੰ ਤੋਂ ਪੈਨਸ਼ਨ ਲਾਗੂ ਹੋਈ ਉਦੋਂ ਤੋਂ ਲੈ ਕੇ ਅੱਜ ਤੱਕ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਤਨਖਾਹਾਂ ਵਿੱਚ ਵਾਧੇ ਦਾ ਸਮਝੌਤਾ ਹਰ ਪੰਜ ਸਾਲ ਬਾਅਦ ਹੋ ਚੁੱਕਾ ਹੈ। ਪਰ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਅਪਡੇਸ਼ਨ ਨਹੀਂ ਕੀਤੀ ਗਈ।

ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਡੈਲੀਗੇਸ਼ਨ ਮੈਂਬਰਾਂ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਇਸ ਮਸਲੇ ਨੂੰ ਸੰਸਦ ਵਿੱਚ ਉਠਾਉਣ ਦਾ ਭਰੋਸਾ ਦਿੱਤਾ। ਡੈਲੀਗੇਸ਼ਨ ਵਿੱਚ ਲੁਧਿਆਣਾ ਏਆਈਬੀਆਰਐਫ ਦੇ ਸਕੱਤਰ ਦਰਸ਼ਨ ਸਿੰਘ ਰੀਹਲ, ਪ੍ਰਧਾਨ ਐਮਪੀ ਬੱੱਸੀ,ਚੇਅਰਮੈਨ ਵਿਨੋਦ ਸੂਦ ਤੋਂ ਇਲਾਵਾ ਐਮ ਐਸ ਭਾਟੀਆ, ਅਵਤਾਰ ਛਿੱਬੜ, ਪੀ ਐਸ ਸੈਣੀ, ਜਗਤਾਰ ਸਿੰਘ, ਆਤਮਜੀਤ ਸਿੰਘ ਆਦਿ ਸ਼ਾਮਿਲ ਸਨ।

Facebook Comments

Trending

Copyright © 2020 Ludhiana Live Media - All Rights Reserved.