Connect with us

ਪੰਜਾਬੀ

ਮਾਸਟਰ ਤਾਰਾ ਸਿੰਘ ਕਾਲਜ ਫ਼ਾਰ ਵਿਮੈਨ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

Published

on

Basant Panchami festival celebrated at Master Tara Singh College for Women

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਕੁਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਭਾਗ ਲੈਂਦੇ ਹੋਏ ਪੀਲੇ ਰੰਗ ਦੇ ਮਿੱਠੇ ਅਤੇ ਸੁਆਦਲੇ ਪਕਵਾਨ ਤਿਆਰ ਕੀਤੇ। ਇਹ ਪੀਲਾ ਰੰਗ ਗਿਆਨ, ਸਮਝ ਅਤੇ ਬੁੱਧੀ ਨੂੰ ਦਰਸਾਉਂਦਾ ਹੈ। ਇਸ ਮੁਕਾਬਲੇ ਦੌਰਾਨ ਜੇਤੂ ਵਿਦਿਆਰਥਣਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਤਸਕੀਮ ਕੀਤੇ ਗਏ।

ਰਾਬੀਆ ਨੇ ਪਹਿਲਾ ਸਥਾਨ,ਪ੍ਰੇ ਰਨਾ ਨੇ ਦੂਜਾ ਅਤੇ ਕੰਸ਼ੀਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਇਸ ਕਾਰਜ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ, ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਸਟਾਫ਼ ਦੀ ਸ਼ਲਾਘਾ ਕਰਦਿਆਂ ਅਜਿਹੇ ਮੁਕਾਬਲੇ ਕਰਵਾਉਣ ਲਈ ਪ੍ਰੇਰਿਆ।

Facebook Comments

Trending