Connect with us

ਅਪਰਾਧ

25,000 ਦੀ ਰਿਸ਼ਵਤ ਲੈਂਦੇ BDPO ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Published

on

BDPO taking bribe of 25,000 was caught red-handed by vigilance

ਲੁਧਿਆਣਾ: ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਲੁਧਿਆਣਾ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਅਸ਼ੋਕ ਕੁਮਾਰ ਨੂੰ 25,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਉਕਤ ਬੀਡੀਪੀਓ ਨੂੰ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਵਾਸੀ ਸਰਪੰਚ ਲਖਵੀਰ ਸਿੰਘ ਦੀ ਸ਼ਿਕਾਇਤ ‘ਦੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਰਤਾ ਨੇ ਵਿਜੀਲੈਂਸ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿਚ ਵਿਕਾਸ ਕੰਮਾਂ ਦੇ ਨਿਪਟਾਰੇ ਲਈ ਵਰਤੇ ਜਾਣ ਵਾਲੇ ਪ੍ਰਮਾਣ ਪੱਤਰ ਜਾਰੀ ਕਰਨ ਅਤੇ ਗਰਾਂਟ ਦੀ ਅਦਾਇਗੀ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਉਸ ਦੇ ਵਾਰ-ਵਾਰ ਕਹਿਣ ‘ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਹੋ ਗਿਆ।

ਸ਼ਿਕਾਇਤ ਦੀ ਪੁਸ਼ਟੀ ਕਰਨ ਦੇ ਬਾਅਦ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਬੀਡੀਪੀਓ ਨੂੰ ਉਸ ਦੇ ਦਫਤਰ ਤੋਂ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਉਸ ਕੋਲੋਂ ਦਾਗੀ ਰਕਮ ਬਰਾਮਦ ਕਰ ਲਈ ਗਈ।

Facebook Comments

Trending