Connect with us

ਅਪਰਾਧ

ਜੇਲ੍ਹ ਦੇ ਅੰਦਰ ਮਾਰ-ਕੁਟਾਈ, ਹਵਾਲਾਤੀ ਨੇ ਜੇਲ੍ਹ ਵਾਰਡਨਾਂ ਦੇ ਨਾਲ ਕੀਤੀ ਹੱਥੋਪਾਈ

Published

on

Beating inside the jail, the inmate had a scuffle with the jail wardens

ਲੁਧਿਆਣਾ : ਜੇਲ੍ਹ ਵਿੱਚ ਬੰਦ ਹਵਾਲਾਤੀ ਵੱਲੋਂ ਜੇਲ੍ਹ ਦੇ ਦੋ ਵਾਰਡਨਾਂ ਉੱਪਰ ਹਮਲਾ ਕਰਕੇ ਉਨ੍ਹਾਂ ਦੀ ਕੁੱਟਮਾਰ ਕਰ ਦਿੱਤੀ ਗਈ। ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰੀਡੈਂਟ ਸੁਖਦੇਵ ਸਿੰਘ ਦੇ ਬਿਆਨਾਂ ਉਪਰ ਫਾਜ਼ਿਲਕਾ ਦੇ ਪਿੰਡ ਕਮਾਲਵਾਲਾ ਦੇ ਰਹਿਣ ਵਾਲੇ ਹਵਾਲਾਤੀ ਗੁਰਵਿੰਦਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ 7 ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਹੈੱਡ ਵਾਰਡਨ ਅੰਮ੍ਰਿਤਪਾਲ ਸਿੰਘ ਅਤੇ ਹੈੱਡ ਵਾਰਡਨ ਨਰਿੰਦਰਪਾਲ ਸਿੰਘ ਵੱਲੋਂ ਹਵਾਲਾਤੀ ਗੁਰਵਿੰਦਰ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸੇ ਦੌਰਾਨ ਮੁਲਜ਼ਮ ਨੇ ਅੰਮ੍ਰਿਤਪਾਲ ਸਿੰਘ ਅਤੇ ਨਰਿੰਦਰਪਾਲ ਸਿੰਘ ਉੱਪਰ ਹਮਲਾ ਕਰ ਕੇ ਉਨ੍ਹਾਂ ਨਾਲ ਹੱਥੋਪਾਈ ਕੀਤੀ।

ਅਜਿਹਾ ਕਰਕੇ ਮੁਲਜ਼ਮ ਨੇ ਜਿੱਥੇ ਜੇਲ੍ਹ ਵਾਰਡਰਾਂ ਦੀ ਕੁੱਟਮਾਰ ਕੀਤੀ ਉੱਥੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਸਰਕਾਰੀ ਡਿਊਟੀ ਵਿਚ ਵਿਘਨ, ਜੇਲ੍ਹ ਨਿਯਮਾਂ ਦੀ ਉਲੰਘਣਾ ਅਤੇ ਕੁੱਟਮਾਰ ਕਰਨ ਦੀਆਂ ਧਾਰਾਵਾਂ ਤਹਿਤ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਹਵਾਲਾਤੀ ਗੁਰਵਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

Facebook Comments

Trending