ਪੰਜਾਬੀ

ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਵਿਧਾਇਕ ਲੱਖਾ ਗੁਰਦੁਆਰਾ ਕਟਾਣਾ ਸਾਹਿਬ ਹੋਏ ਨਤਮਸਤਕ

Published

on

ਦੋਰਾਹਾ (ਲੁਧਿਆਣਾ ) :   ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਤੀਜੀ ਵਾਰ ਕਾਂਗਰਸ ਪਾਰਟੀ ਦੀ ਟਿਕਟ ਮਿਲਣ ‘ਤੇ ਦੋਰਾਹਾ ਨੇੜੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਪ੍ਰਮੁੱਖ ਆਗੂਆਂ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਮਾਰਕੀਟ ਕਮੇਟੀ ਦੋਰਾਹਾ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ, ਉੱਪ ਚੇਅਰਮੈਨ ਅਜੀਤ ਸਿੰਘ ਰਾਮਪੁਰ, ਪ੍ਰਧਾਨ ਮਲਕੀਤ ਸਿੰਘ ਗੋਗਾ ਧਾਲੀਵਾਲ ਸਮੇਤ ਪ੍ਰਮੁੱਖ ਆਗੂਆਂ ਨਾਲ ਸ਼ਾਮਿਲ ਸਨ ।

ਗੁਰਦੁਵਾਰਾ ਤੇਗਸਰ ਵਿਖੇ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆ ਵਿਧਾਨ ਸਭਾ ਚੋਣਾਂ ਵਿਚ ਜਿੱਤ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਲੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ।

ਇਸ ਸਮੇਂ ਉੱਪ ਚੇਅਰਮੈਨ ਯੂਥ ਕਾਂਗਰਸ ਪ੍ਰਧਾਨ ਗਗਨਦੀਪ ਸਿੰਘ ਲੰਢਾ, ਉੱਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ, ਜਥੇਦਾਰ ਅੱਛਰਾ ਸਿੰਘ ਰਾਮਪੁਰ, ਨੰਬਰਦਾਰ ਰਾਮ ਪ੍ਰਕਾਸ਼ ਸਿੰਘ ਪੱਪੂ ਅੜੈਚਾ, ਸਾਬਕਾ ਕੌਂਸਲਰ ਜਸਮਿੰਦਰ ਸਿੰਘ ਜੱਸਾ, ਹਰਮਿੰਦਰ ਸਿੰਘ ਛਿੰਦਾ, ਸਰਪੰਚ ਰਮਨਪਾਲ ਸਿੰਘ ਧਮੋਟ ਅਤੇ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.