Connect with us

ਪੰਜਾਬ ਨਿਊਜ਼

ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ

Published

on

Bhagwant Mann announces date for taking oath as Chief Minister

ਚੰਡੀਗੜ੍ਹ : ਭਗਵੰਤ ਮਾਨ ਨੇ ਐਲਾਨ ਕੀਤਾਹੈ ਕਿ ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਹੋਵੇਗਾ। ਇਸ ਤੋਂ ਪਹਿਲਾਂ ਭਗਵੰਤ ਮਾਨ ਕੱਲ੍ਹ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਨਾਉਣ ਦਾ ਦਾਅਵਾ ਪੇਸ਼ ਕਰਨਗੇ।

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ 13 ਮਾਰਚ ਨੂੰ ਅੰਮ੍ਰਿਤਸਰ ਵਿਖੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਰੋਡ ’ਤੇ ਉੱਤਰ ਕੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਇਕ ਰੋਡ ਸ਼ੋਅ ਵੀ ਕਰਨਗੇ।

ਇਸ ਤੋਂ ਬਾਅਦ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਲਈ ਸੱਦਾ ਦੇਣ ਲਈ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਦਿੱਲੀ ਪਹੁੰਚੇ। ਜਿੱਥੇ ਉਨ੍ਹਾਂ ਨੇ ਪਹਿਲਾਂ ਕੇਜਰੀਵਾਲ ਦਾ ਪੈਰ ਛੂਹ ਕੇ ਅਸ਼ੀਰਵਾਦ ਲਿਆ ਅਤੇ ਕੇਜਰੀਵਾਲ ਨੇ ਗਰਮੀਜੋਸ਼ੀ ਨਾਲ ਉਨ੍ਹਾਂ ਨੂੰ ਕਲਾਵੇ ਵਿਚ ਲੈ ਕੇ ਸਵਾਗਤ ਕੀਤਾ।

Facebook Comments

Trending