ਪੰਜਾਬ ਨਿਊਜ਼

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਮੰਗਿਆ ਸਹਿਯੋਗ

Published

on

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਅਤੇ ਘੱਟ ਪਾਣੀ ਦੀ ਵਰਤੋਂ ਵਾਲੀਆਂ ਬਦਲਵੀਆਂ ਫਸਲਾਂ ਬੀਜਣ ਦਾ ਸੱਦਾ ਦਿੱਤਾ ਹੈ।

ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਉਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਹ ਬੀਤੇ ਕਈ ਦਿਨਾਂ ਤੋਂ ਲਗਾਤਾਰ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ ਕਿਉਂ ਜੋ ਇਹ ਨਾਜ਼ੁਕ ਮਸਲਾ ਸਿੱਧੇ ਤੌਰ ਉਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸ ਸਥਿਤੀ ਨੂੰ ਲੈ ਕੇ ਅਸੀਂ ਸਾਰੇ ਹੀ ਫਿਕਰਮੰਦ ਹਾਂ।

ਮੁੱਖ ਮੰਤਰੀ ਨੇ ਲੋਕਾਂ ਖਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਦੀ ਨੀਅਤ ਸਾਫ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਦੇ ਸਹਿਯੋਗ ਨਾਲ ਕਈ ਵੱਡੇ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਾਲਿਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਉੱਘੀਆਂ ਸਖਸ਼ੀਅਤਾਂ ਜਿਨ੍ਹਾਂ ਵਿਚ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਸਮਾਜ ਸੇਵਕ ਤੇ ਉਦਯੋਗਪਤੀ ਅਮਰੀਕ ਸਿੰਘ ਘੜਿਆਲ (ਪਿੰਡ ਰਕਬਾ), ਸਮਾਜ ਸੇਵੀ ਅਤੇ ਬਰਨਾਲਾ ਇੰਡਸਟਰੀਜ਼ ਦੇ ਮਾਲਕ ਕੁਲਵੰਤ ਸਿੰਘ ਲੋਟੇ, ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਸਿੱਧ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਡਾਇਰੈਕਟਰ ਅਨੁਰਾਗ ਸਿੰਘ ਅਤੇ ਨੌਜਵਾਨ ਉਦਯੋਗਪਤੀ ਸੰਦੀਪ ਕੌਰ ਰਿਆਤ ਨੂੰ ਇਸ ਮੌਕੇ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.