Connect with us

ਪੰਜਾਬੀ

ਭੋਲਾ ਗਰੇਵਾਲ ਨੇ ਵਾਰਡ ਵਾਸੀਆਂ ਨੂੰ ‘ਆਪ’ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂ

Published

on

Bhola Grewal informed the ward residents about the policies of AAP

ਲੁਧਿਆਣਾ : ਆਮ ਆਦਮੀ ਪਾਰਟੀ ਦੇ ਹਲਕਾ ਪੂਰਬੀ ਤੋਂ ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ-10 ਦੇ ਮੁਹੱਲਾ ਸੁਭਾਸ਼ ਨਗਰ ਵਿਚ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਵਾਰਡ ਵਾਸੀਆਂ ਨੂੰ ‘ਆਪ’ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਆਮ ਲੋਕਾਂ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਸ: ਗਰੇਵਾਲ ਨੇ ਕਿਹਾ ਕਿ ਪਹਿਲੇ ਅਕਾਲੀ ਵਿਧਾਇਕ ਤੇ ਮੌਜੂਦਾ ਕਾਂਗਰਸੀ ਵਿਧਾਇਕ ਵੀ ਝੂਠ ਦਾ ਪੁਲੰਦਾ ਹੈ। ਕਾਂਗਰਸੀ ਵਿਧਾਇਕ ਹਲਕੇ ‘ਚ 4000 ਕਰੋੜ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਾ ਹੈ, ਪਰ ਹਲਕੇ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ।

ਇਸ ਚੋਣ ਪ੍ਰਚਾਰ ਦੀ ਅਗਵਾਈ ਗੱਗੀ ਸ਼ਰਮਾ ਵਲੋਂ ਕੀਤੀ ਗਈ ਅਤੇ ਇਲਾਕੇ ਵਿਚ ਆ ਰਹੀਆਂ ਸਮੱਸਿਆਵਾਂ ਤੋਂ ਸ. ਗਰੇਵਾਲ ਨੂੰ ਜਾਣੂ ਕਰਵਾਇਆ। ਇਸ ਮੌਕੇ ਜਗਜੀਤ ਸਿੰਘ ਗਰੇਵਾਲ, ਰੋਹਿਤ ਪਠਾਣੀਆ, ਟਿੰਕੂ ਰਾਣਾ ਅਤੇ ਹੋਰ ਇਲਾਕਾ ਨਿਵਾਸੀ ਮੌਕੇ ਤੇ ਹਾਜ਼ਰ ਸਨ।

Facebook Comments

Trending