Connect with us

ਪੰਜਾਬ ਨਿਊਜ਼

ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚੋ ਛੁੱਟੀ, ਅਨੁਸ਼ਾਸ਼ਨੀ ਕਮੇਟੀ ਨੇ ਲਿਆ ਅਹਿਮ ਫੈਸਲਾ

Published

on

Bibi Jagir Kaur's leave from Akali Dal, the disciplinary committee took an important decision

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੋਮਵਾਰ ਨੂੰ ਅਹਿਮ ਫੈਸਲਾ ਲੈਂਦੇ ਹੋਏ, ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋ ਬਰਖਾਸਤ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੋਮਵਾਰ ਨੂੰ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਸੀ ਪਰ ਜਗੀਰ ਕੌਰ ਪੇਸ਼ ਨਹੀਂ ਹੋਈ। ਇਸ ਅਨੁਸ਼ਾਸਨਹੀਣਤਾ ਨੂੰ ਦੇਖਦਿਆਂ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਦੱਸ ਦਈਏ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਬੀਬੀ ਜਗੀਰ ਕੌਰ ਦੀ ਬਗ਼ਾਵਤ ਨੂੰ ਬਹੁਤੀ ਹਵਾ ਦੇਣ ਦੇ ਮੂਡ ਵਿੱਚ ਨਹੀਂ ਹੈ। ਅਕਾਲੀ ਦਲ ਦੀ ਚਿੰਤਾ ਇਹ ਹੈ ਕਿ ਜੇਕਰ ਪਾਰਟੀ ਜਗੀਰ ਕੌਰ ਵਿਰੁੱਧ ਕੋਈ ਸਖ਼ਤ ਕਾਰਵਾਈ ਕਰਦੀ ਹੈ ਤਾਂ ਸ਼ਾਇਦ ਉਨ੍ਹਾਂ ਨੂੰ ਕੋਈ ਹਮਦਰਦੀ ਨਾ ਮਿਲੇ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਮੈਦਾਨ ਵਿੱਚ ਬੀਬੀ ਜਗੀਰ ਕੌਰ ਦੇ ਦਾਖ਼ਲ ਹੋਣ ਨਾਲ ਮਾਮਲਾ ਕਾਫੀ ਪੇਚੀਦਾ ਹੋ ਗਿਆ ਹੈ। ਕਿਉਂਕਿ ਜਗੀਰ ਕੌਰ ਖੁਦ ਚਾਰ ਵਾਰ ਪ੍ਰਧਾਨ ਰਹਿ ਚੁੱਕੀ ਹੈ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੇ ਬਾਗੀ ਢੀਂਡਸਾ ਧੜੇ ਦਾ ਸਮਰਥਨ ਵੀ ਹਾਸਲ ਹੈ।

Facebook Comments

Trending