Connect with us

ਪੰਜਾਬ ਨਿਊਜ਼

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਾਈਕਲ ਰੈਲੀ ਦਾ ਕੀਤਾ ਆਗਾਜ਼

Published

on

Bicycle rally started today dedicated to Shaheed Day

ਜਗਰਾਉਂ (ਲੁਧਿਆਣਾ) : ਡਾ. ਪਾਟਿਲ ਕੇਤਨ ਬਾਲੀਰਾਮ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਜਲੀ ਭੇਂਟ ਕਰਨ ਲਈ ਅੱਜ ਜਗਰਾਂਉ ਤੋਂ ਹੁਸੈਨੀਵਾਲਾ, ਜਿਲ੍ਹਾ ਫਿਰੋਜਪੁਰ ਤੱਕ 100 ਕਿਲੋਮੀਟਰ ਸਾਈਕਲ ਰੈਲੀ ਦਾ ਅਯੋਜਨ ਕੀਤਾ ਗਿਆ।

ਇਸ ਸਾਈਕਲ ਰੈਲੀ ਵਿੱਚ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਭਤੀਜੇ ਸ੍ਰੀ ਜ਼ੋਰਾਵਰ ਸਿੰਘ ਸੰਧੂ, ਸ੍ਰੀ ਐਸ.ਪੀ.ਐਸ ਪਰਮਾਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਕਮਿਸ਼ਨਰ ਪੁਲਿਸ, ਲੁਧਿਆਣਾ, ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ, ਡਿਪਟੀ ਕਮਿਸ਼ਨਰ, ਲੁਧਿਆਣਾ, ਡਾ. ਨਯਨ ਜੱਸਲ, ਏ.ਡੀ.ਸੀ, ਜਗਰਾਂਉ, ਸ੍ਰੀ ਵਿਕਾਸ ਹੀਰਾ, ਐਸ.ਡੀ.ਐਮ ਜਗਰਾਂਉ, ਸ੍ਰੀ ਗੁਰਦੀਪ ਸਿੰਘ, ਪੀ.ਪੀ.ਐਸ, ਸ੍ਰੀ ਪ੍ਰਿਥੀਪਾਲ ਸਿੰਘ, ਐਸ.ਪੀ ਹੈਡਕੁਆਟਰ, ਲੁਧਿ (ਦਿਹਾਤੀ) ਨੇ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਮਾਨਯੋਗ ਸਖਸ਼ੀਅਤਾਂ ਅਤੇ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਜੀ ਸੀਂਚੇਵਾਲ ਵਾਲਿਆਂ ਵੱਲੋਂ ਪੰਡਾਲ ਵਿੱਚ ਹਾਜਰ ਨੌਜਵਾਨ ਵਿਦਿਆਰਥੀ ਅਤੇ ਵੱਖ-ਵੱਖ ਕਾਲਜਾਂ ਸਕੂਲਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤ ਪ਼ੰਜਾਬ ਸਿਰਜਨ, ਨੌਜਵਾਨਾਂ ਨੂੰ ਸਾਈਕਲਿੰਗ, ਖੇਡਾਂ ਨਾਲ ਜੋੜਨਾਂ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਵਿਸ਼ੇਸ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਸਮਾਗਮ ਵਿੱਚ ਵਿਸ਼ੇਸ ਤੌਰ ‘ਤੇ ਪਹੁੰਚੇ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਅਤੇ ਸਨਮਾਨ ਯੋਗ ਸਖਸ਼ੀਅਤਾਂ ਨੂੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੁਲਿਸ ਲਾਈਨ, ਲੁਧਿਆਣਾ(ਦਿਹਾਤੀ) ਜਗਰਾਉ ਤੋਂ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸਨਮਾਨਯੋਗ ਸ਼ਖਸ਼ੀਅਤਾ ਵੱਲੋਂ ਸ਼ਮਾ-ਰੋਸ਼਼਼ਨ ਕਰਕੇ ਅਤੇ ਹਰੀ ਝੰਡੀ ਦੇ ਕੇ ਰੈਲੀ ਦਾ ਅਗਾਜ਼ ਕੀਤਾ ਗਿਆ।

Facebook Comments

Trending