ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਨੂੰ ਜੰਮੂ ਜ਼ਿਲੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਤੋਂ ਫਿਸਲ ਕੇ ਖਾਈ ‘ਚ ਡਿੱਗ ਗਈ, ਜਿਸ ‘ਚ 15 ਲੋਕਾਂ ਦੀ ਮੌਤ ਹੋ ਗਈ। ਜੰਮੂ-ਕਸ਼ਮੀਰ ਦੇ ਟਰਾਂਸਪੋਰਟ ਕਮਿਸ਼ਨਰ ਰਜਿੰਦਰ ਸਿੰਘ ਤਾਰਾ ਨੇ ਦੱਸਿਆ ਕਿ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਜ਼ਖਮੀ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਚੋਕੀ ਚੋਰਾ ਦੇ ਤੰਗਲੀ ਮੋੜ ‘ਤੇ ਵਾਪਰਿਆ। ਅਧਿਕਾਰੀ ਨੇ ਦੱਸਿਆ ਕਿ ਬੱਸ ਕਰੀਬ 150 ਫੁੱਟ ਹੇਠਾਂ ਖਾਈ ਵਿੱਚ ਜਾ ਡਿੱਗੀ। ਜਾਣਕਾਰੀ ਅਨੁਸਾਰ ਇਹ ਬੱਸ ਹਰਿਆਣਾ ਦੇ ਕੁਰੂਕਸ਼ੇਤਰ ਇਲਾਕੇ ਤੋਂ ਸ਼ਰਧਾਲੂਆਂ ਨੂੰ ਸ਼ਿਵ ਖੋਰੀ ਇਲਾਕੇ ਵਿੱਚ ਲੈ ਕੇ ਜਾ ਰਹੀ ਸੀ।