ਪਟਿਆਲਾ : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਥੇ ਤਿੰਨ ਭਰਾਵਾਂ ਦੀ ਇਕੱਠੇ ਮੌਤ ਹੋ ਗਈ, ਜਿਸ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਮਚ ਗਈ।
ਜਾਣਕਾਰੀ ਅਨੁਸਾਰ 4 ਨੌਜਵਾਨ ਮੋਟਰਸਾਈਕਲ ‘ਤੇ ਮੁਰਾਦਮਾਜਰਾ ਤੋਂ ਦੇਵੀਗੜ੍ਹ ਵੱਲ ਆ ਰਹੇ ਸਨ। ਇਸ ਦੌਰਾਨ ਉਸ ਦਾ ਮੋਟਰਸਾਈਕਲ ਇੱਕ ਟੋਏ ਵਿੱਚ ਜਾ ਵੜਿਆ, ਜਿਸ ਦੌਰਾਨ ਉਕਤ ਹਾਦਸਾ ਵਾਪਰ ਗਿਆ।ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਚੌਥਾ ਦੋਸਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ (20), ਗੁਰਵਿੰਦਰ (16), ਵਿਕਾਸ (16) ਵਜੋਂ ਹੋਈ ਹੈ, ਜੋ ਕਿ ਮਾਮੇ ਅਤੇ ਮਾਮੇ ਦੇ ਪੁੱਤਰ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।