ਲੁਧਿਆਣਾ : ਪੰਜਾਬ ‘ਚ ਇਕ ਭਿਆਨਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਲੁਧਿਆਣਾ ਦੇ ਦਿੱਲੀ ਰੋਡ ਟਰਾਂਸਪੋਰਟ ਨਗਰ ਫਲਾਈਓਵਰ ‘ਤੇ ਇਕ ਟਰੱਕ ਪਲਟ ਗਿਆ ਅਤੇ ਕੁਝ ਹੀ ਸਮੇਂ ‘ਚ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਦਿੱਲੀ ਰੋਡ ਤੋਂ ਜਲੰਧਰ ਵੱਲ ਜਾ ਰਿਹਾ ਸੀ ਤਾਂ ਟਾਇਰ ਫਟਣ ਕਾਰਨ ਟਰੱਕ ਅਸੰਤੁਲਿਤ ਹੋ ਕੇ ਫਲਾਈਓਵਰ ‘ਤੇ ਪਲਟ ਗਿਆ।
ਇਸ ਦੌਰਾਨ ਟਰੱਕ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਉਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।