ਲੁਧਿਆਣਾ: ਲੁਧਿਆਣਾ ਵਿੱਚ ਟਰੇਨ ਨੂੰ ਅੱਗ ਲੱਗਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ ਟਰੇਨ ਜਦੋਂ ਲੁਧਿਆਣਾ ਦੇ ਚਾਵਾ ਪਾਇਲ ਸਟੇਸ਼ਨ ਨੇੜੇ ਪਹੁੰਚੀ ਤਾਂ ਟਰੇਨ ਦੇ ਟਾਇਰ ‘ਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਅੱਗ ਟਰੇਨ ਦੇ ਡੱਬੇ ‘ਚ ਫੈਲ ਗਈ।
ਜਦੋਂ ਯਾਤਰੀਆਂ ਨੇ ਅਚਾਨਕ ਟਰੇਨ ‘ਚੋਂ ਧੂੰਆਂ ਉੱਠਦਾ ਦੇਖਿਆ ਤਾਂ ਉਹ ਘਬਰਾ ਗਏ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੇਲਵੇ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਹੰਗਾਮੀ ਹਾਲਤ ਵਿੱਚ ਚਾਵਾ ਨੇੜੇ ਟਰੇਨ ਨੂੰ ਰੋਕ ਦਿੱਤਾ। ਜਿਸ ਤੋਂ ਬਾਅਦ ਸਾਵਧਾਨੀ ਵਰਤਦਿਆਂ ਅੱਗ ਦੇ ਡੱਬੇ ਨੂੰ ਟਰੇਨ ਤੋਂ ਵੱਖ ਕਰ ਲਿਆ ਗਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਟਰੇਨ ‘ਚ ਅਚਾਨਕ ਲੱਗੀ ਅੱਗ ਕਾਰਨ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਉਹ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ।ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਵੱਡਾ ਹਾਦਸਾ ਹੋਣੋਂ ਟਲ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।