ਸ੍ਰੀ ਕੀਰਤਪੁਰ ਸਾਹਿਬ : ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ ’ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਐੱਨ. ਐੱਚ.21 ‘ਤੇ ਦੋ ਕਾਰਾਂ ਦੀ ਟੱਕਰ ਕਾਰਨ ਭਿਆਨਕ ਹਾਦਸਾ ਵਾਪਰ ਗਿਆ।ਗਲਤ ਦਿਸ਼ਾ ਤੋਂ ਆ ਰਹੀ ਐਕਸਯੂਵੀ ਨੇ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ।
XUV ਕਾਰ ‘ਚ ਸਵਾਰ ਨੌਜਵਾਨ ਨਸ਼ੇ ਦੀ ਹਾਲਤ ‘ਚ ਮਸਤੀ ਕਰ ਰਹੇ ਸਨ ਅਤੇ ਕੀਰਤਪੁਰ ਸਾਹਿਬ ਤੋਂ ਮਨਾਲੀ ਵੱਲ ਗਲਤ ਦਿਸ਼ਾ ‘ਚ ਜਾ ਰਹੇ ਸਨ, ਉਸੇ ਸਮੇਂ ਹਿਮਾਚਲ ਪ੍ਰਦੇਸ਼ ਤੋਂ ਟੈਕਸੀ ਨੰਬਰ ਸਵਿਫਟ ਕੀਰਤਪੁਰ ਸਾਹਿਬ ਵੱਲ ਆ ਰਹੀ ਸੀ। ਫਿਰ ਦੋਵਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਔਰਤਾਂ ਸਮੇਤ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਸੜਕ ‘ਤੇ ਭਾਰੀ ਜਾਮ ਲੱਗ ਗਿਆ ਅਤੇ ਕਰੀਬ ਇੱਕ ਘੰਟੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇੱਥੇ ਨਹੀਂ ਪੁੱਜਿਆ। ਇਸ ਤੋਂ ਬਾਅਦ ਹਾਦਸੇ ਦੀ ਸੂਚਨਾ ਮਿਲਦੇ ਹੀ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।