ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਭਲਕੇ ਯਾਨੀ ਐਤਵਾਰ ਨੂੰ ਪੂਰੇ ਪੰਜਾਬ ਵਿੱਚ ਵਿਆਪਕ ਭੁੱਖ ਹੜਤਾਲ ਕਰੇਗੀ। ਇਹ ਭੁੱਖ ਹੜਤਾਲ ਇੱਕ ਦਿਨ ਤੱਕ ਚੱਲੇਗੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪੁੱਜਣਗੇ ਅਤੇ ਸਾਰੇ ਵਿਧਾਇਕ ਅਤੇ ਮੰਤਰੀ ਇਸ ਭੁੱਖ ਹੜਤਾਲ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਆਗੂਆਂ ਦਿਨੇਸ਼ ਚੱਢਾ, ਬਿਕਰਮਜੀਤ ਪਾਸੀ ਅਤੇ ਹਸੁਖਇੰਦਰ ਸਿੰਘ ਬੱਬੀ ਬਾਦਲ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਭਲਕੇ 11 ਵਜੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕੀਤੀ ਜਾਵੇਗੀ। ਜਿਸ ਵਿੱਚ ਮੁੱਖ ਮੰਤਰੀ ਮਾਨ ਸਹਿਤ ਸਾਰੇ ਮੰਤਰੀ ਅਤੇ ਵਿਧਾਇਕ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਭੁੱਖ ਹੜਤਾਲ ਪੂਰੇ ਪੰਜਾਬ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਕੀਤੀ ਜਾਵੇਗੀ।