ਜਲੰਧਰ : ਮੁੱਖ ਮੰਤਰੀ ਨੇ ਟਵਿੱਟਰ ‘ਤੇ ਕਿਹਾ ਹੈ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਸਾਰਿਆਂ ਨੂੰ ਵਧਾਈ। ਵੱਡੇ ਫਰਕ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਮੁਤਾਬਕ ਅਸੀਂ ਜਲੰਧਰ ਵੈਸਟ ਨੂੰ ਵੀ ਸਰਵੋਤਮ ਬਣਾਵਾਂਗੇ…ਮਹਿੰਦਰ ਭਗਤ ਨੂੰ ਬਹੁਤ-ਬਹੁਤ ਵਧਾਈਆਂ…।
ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ‘ਆਪ’ ਦੇ ਮਹਿੰਦਰ ਭਗਤ ਨੂੰ 55246 ਵੋਟਾਂ ਮਿਲੀਆਂ ਦੱਸ ਦੇਈਏ ਕਿ ਮਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਹਨ। ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਦੂਜੇ ਸਥਾਨ ‘ਤੇ ਅਤੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।
