ਅੰਮ੍ਰਿਤਸਰ: ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਕ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਦੇ ਸਾਮਾਨ ‘ਚੋਂ 7.7 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਹੈ।ਵਿਭਾਗ ਨੇ ਉਕਤ ਯਾਤਰੀ ਨੂੰ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਕਸਟਮ ਵਿਭਾਗ ਦੀ ਟੀਮ ਨੇ ਮਲੇਸ਼ੀਆ ਤੋਂ ਆਉਣ ਵਾਲੇ ਯਾਤਰੀਆਂ ਦੇ ਸਮਾਨ ‘ਚੋਂ ਕਰੀਬ 15 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਸੀ।