Connect with us

ਪੰਜਾਬ ਨਿਊਜ਼

BJP ਦਾ ਵੱਡਾ ਫੈਸਲਾ, ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਬਣਾਇਆ ਪੰਜਾਬ ਦਾ ਨਵਾਂ ਪ੍ਰਧਾਨ

Published

on

Big decision of BJP, Sunil Jakhar who came from Congress was made the new president of Punjab

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਦਿੱਲੀ ਵਿੱਚ ਇਸ ਦਾ ਐਲਾਨ ਕੀਤਾ ਹੈ। ਜਾਖੜ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ। ਜਾਖੜ ਅਸ਼ਵਨੀ ਸ਼ਰਮਾ ਦੀ ਥਾਂ ਲੈਣਗੇ। ਪਾਰਟੀ ਵਿੱਚ ਧੜੇਬੰਦੀ ਨੂੰ ਭੜਕਾਉਣਾ ਅਤੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਪਾਰਟੀ ਦਾ ਮਾੜਾ ਪ੍ਰਦਰਸ਼ਨ ਅਸ਼ਵਨੀ ਸ਼ਰਮਾ ਨੂੰ ਮਹਿੰਗਾ ਸਾਬਤ ਹੋਇਆ।

ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਤੋਂ ਪਾਰਟੀ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਉ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਜਾਖੜ ਪੰਜਾਾਬ ਵਿੱਚ ਪਾਰਟੀ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ। ਅਸ਼ਵਨੀ ਸ਼ਰਮਾ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਅਮਿਤ ਸ਼ਾਹ ਦੇ ਗੁਰਦਾਸਪੁਰ ਦੌਰੇ ਤੋਂ ਹੀ ਸ਼ੁਰੂ ਹੋ ਗਈ ਸੀ। ਦੂਜੇ ਪਾਸੇ ਜਾਖੜ ਕੇਂਦਰੀ ਗ੍ਰਹਿ ਮੰਤਰੀ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਜਾਖੜ ਗੁਰਦਾਸਪੁਰ ਭਾਜਪਾ ਦੇ ਲੋਕਸਭਾ ਉਮੀਦਵਾਰ ਵੀ ਹੋ ਸਕਦੇ ਹਨ।

Facebook Comments

Trending