ਜਲੰਧਰ : ਉਪਰੋਕਤ ਜਾਣਕਾਰੀ ਖੁਦ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਫੜੇ ਗਏ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਅਤੇ ਗੈਂਗਸਟਰ ਪ੍ਰੇਮਾ ਲਾਹੌਰੀਆ ਦੇ ਸਾਥੀ ਦੱਸੇ ਜਾਂਦੇ ਹਨ। ਜਾਣਕਾਰੀ ਅਨੁਸਾਰ ਚਾਰੋਂ ਮੁਲਜ਼ਮ ਪੰਜਾਬ ਵਿੱਚ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਹੋਏ ਹਨ, ਜਿਨ੍ਹਾਂ ਨਾਲ ਉਕਤ ਮੁਲਜ਼ਮ ਵੱਡੀ ਵਾਰਦਾਤਾਂ ਕਰਨ ਵਾਲੇ ਸਨ।