ਖੰਨਾ: ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਆ ਰਹੀ ਹੈ। ਇੱਥੇ ਇੱਕ ਘਰ ਵਿੱਚ ਇੱਕ ਐਲਪੀਜੀ ਸਿਲੰਡਰ ਵਿੱਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ ਚਾਰ ਮੈਂਬਰ ਝੁਲਸ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੀੜਤਾਂ ਵਿੱਚ 3 ਬੱਚੇ ਵੀ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਖੰਨਾ ਦੇ ਪਿੰਡ ਅਲੌੜ ‘ਚ ਔਰਤ ਰਸੋਈ ‘ਚ ਰੋਟੀ ਬਣਾ ਰਹੀ ਸੀ। ਇਸ ਦੌਰਾਨ ਅਚਾਨਕ ਸਿਲੰਡਰ ‘ਚ ਧਮਾਕਾ ਹੋ ਗਿਆ ਅਤੇ ਅੱਗ ਲੱਗਣ ਕਾਰਨ 3 ਬੱਚਿਆਂ ਸਮੇਤ 4 ਲੋਕ ਝੁਲਸ ਗਏ। ਉਸ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੜ ਗਏ ਬੱਚਿਆਂ ਦੀ ਉਮਰ 6 ਤੋਂ 14 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।