ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨਾਂ ਦੀ ਕਰਜ਼ ਮੁਆਫ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ ਮੁਆਫ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 10 ਤੋਂ 15 ਦਿਨਾਂ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਰਕਮ ਆ ਜਾਵੇਗੀ। ਉਨ੍ਹਾਂ ਇਸ ਦੌਰਾਨ ਆਪਣੇ ਕਾਰਜ ਕਾਲ ਵਿਚ ਕੈਬਨਿਟ ਵੱਲੋਂ ਪੰਜਾਬ ਦੀ ਜਨਤਾ ਲਈ ਲਏ ਗਏ ਫੈਸਲਿਆਂ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਜਨਤਾ ਖਾਸ ਕਰਕੇ ਕਿਸਾਨਾਂ ਦੇ ਹੱਕ ਵਿਚ ਪਿਛਲੀਆਂ ਦੋ ਕੈਬਨਿਟ ਮੀਟਿੰਗਾਂ ਵਿਚ ਕਰਜ਼ੇ ਮਾਫ ਕੀਤੇ ਗਏ ਸਨ।