ਪੰਜਾਬ ਨਿਊਜ਼
ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਰੀ ਕੀਤੇ ਸਖ਼ਤ ਹੁਕਮ
Published
1 week agoon
By
Lovepreet
ਲੁਧਿਆਣਾ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਪਰਲੀਨ ਕੌਰ ਬਰਾੜ ਨੇ ਬੋਰਡ ਦੀਆਂ ਆਗਾਮੀ ਪ੍ਰੀਖਿਆਵਾਂ ਦੀਆਂ ਤਿਆਰੀਆਂ ਅਤੇ ਪ੍ਰੋਟੋਕੋਲ ਦਾ ਜਾਇਜ਼ਾ ਲੈਣ ਲਈ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।ਮੀਟਿੰਗ ਦਾ ਉਦੇਸ਼ ਸੂਬੇ ਭਰ ਦੇ ਵਿਦਿਆਰਥੀਆਂ ਲਈਇਮਤਿਹਾਨਾਂ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣਾ ਅਤੇ ਇਸ ਦੌਰਾਨ ਦਰਪੇਸ਼ ਸੰਭਾਵਿਤ ਚੁਣੌਤੀਆਂ ਦਾ ਹੱਲ ਲੱਭਣਾ ਸੀ।
ਮੀਟਿੰਗ ਵਿੱਚ ਮੁੱਖ ਵਿਸ਼ਿਆਂ ਜਿਵੇਂ ਕਿ ਪ੍ਰੀਖਿਆ ਸਮਾਂ-ਸਾਰਣੀ, ਲੌਜਿਸਟਿਕਸ, ਵਿਦਿਆਰਥੀਆਂ ਦੀ ਸੁਰੱਖਿਆ ਅਤੇ ਪ੍ਰੀਖਿਆ ਕੇਂਦਰਾਂ ਦੇ ਪ੍ਰਬੰਧਨ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਪਰਲੀਨ ਕੌਰ ਬਰਾੜ ਨੇ ਪ੍ਰੀਖਿਆ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਇਮਾਨਦਾਰੀ ਅਤੇ ਕੁਸ਼ਲਤਾ ਨੂੰ ਪਹਿਲ ਦੇਣ ‘ਤੇ ਜ਼ੋਰ ਦਿੱਤਾ |ਮੀਟਿੰਗ ਦੇ ਮੁੱਖ ਨੁਕਤਿਆਂ ਵਿੱਚ ਇਹ ਯਕੀਨੀ ਬਣਾਉਣਾ ਸ਼ਾਮਲ ਹੈ ਕਿ ਐਡਮਿਟ ਕਾਰਡ ਸਮੇਂ ਸਿਰ ਵੰਡੇ ਜਾਣ, ਪ੍ਰੀਖਿਆ ਕੇਂਦਰਾਂ ਦੀ ਤਿਆਰੀ ਬਿਹਤਰ ਹੋਵੇ ਅਤੇ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੀਖਿਆਵਾਂ ਤੋਂ ਪਹਿਲਾਂ ਅਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਹੱਲ ਲਈ ਸਕੂਲ ਪ੍ਰਸ਼ਾਸਨ ਨਾਲ ਲਗਾਤਾਰ ਰਾਬਤਾ ਬਣਾਇਆ ਜਾਵੇ।
ਇਸ ਤੋਂ ਇਲਾਵਾ, ਬੋਰਡ ਨੇ ਪ੍ਰੀਖਿਆਵਾਂ ਦੀ ਸੁਰੱਖਿਆ ਅਤੇ ਮੁਲਾਂਕਣ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਨਿਗਰਾਨੀ ਪ੍ਰਣਾਲੀਆਂ ਨੂੰ ਲਾਗੂ ਕਰਨ ਦਾ ਵੀ ਫੈਸਲਾ ਕੀਤਾ ਹੈ। ਪਰਲੀਨ ਕੌਰ ਬਰਾੜ ਨੇ ਕਿਹਾ ਕਿ ਪ੍ਰੀਖਿਆ ਪ੍ਰਕਿਰਿਆ ਨੂੰ ਸੁਚਾਰੂ, ਨਿਰਪੱਖ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
You may like
-
ਪੰਜਾਬ ‘ਚ ਔਰਤਾਂ ਨੂੰ 1000 ਰੁਪਏ ਮਿਲਣ ਬਾਰੇ ਵੱਡੀ ਆਈ ਖਬਰ
-
ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖਬਰ, ਵਿਭਾਗ ਨੇ ਲਿਆ ਵੱਡਾ ਫੈਸਲਾ
-
ਪੰਜਾਬ ‘ਚ ਇਨ੍ਹਾਂ ਅਫਸਰਾਂ ਨੂੰ ਮਿਲੀ ਵੱਡੀ ਚੇਤਾਵਨੀ, ਜਾਰੀ ਕੀਤੇ ਸਖ਼ਤ ਹੁਕਮ
-
ਪੰਜਾਬ ‘ਚ ਈ-ਚਲਾਨ ਨੂੰ ਲੈ ਕੇ ਵੱਡੀ ਖਬਰ, ਇਹ ਸੁਵਿਧਾਵਾਂ ਹੋਣਗੀਆਂ ਬੰਦ…
-
ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਲਈ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
-
ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਅਹਿਮ ਖਬਰ, ਨਵੇਂ ਦਿਸ਼ਾ-ਨਿਰਦੇਸ਼ ਜਾਰੀ