Connect with us

ਅਪਰਾਧ

ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਆਸ਼ੂ ਦੇ PA ਮੀਨੂੰ ਮਲਹੋਤਰਾ ਨੇ ਕੀਤਾ ਆਤਮ-ਸਮਰਪਣ

Published

on

Big news about the tender scam: Ex-minister Ashu's PA Meen Malhotra surrenders

ਲੁਧਿਆਣਾ : ਬਹੁ-ਚਰਚਿਤ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ. ਏ. ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਵਿਜੀਲੈਂਸ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੇ ਐੱਸ. ਐੱਸ. ਪੀ. ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਦੱਸਣਯੋਗ ਹੈ ਕਿ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਭਗੌੜੇ ਚੱਲ ਰਹੇ ਸਨ। ਇਸ ਮਾਮਲੇ ‘ਚ 24 ਦਸੰਬਰ ਨੂੰ ਸੁਣਵਾਈ ਹੋਣੀ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ‘ਚੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ। ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਦਿੱਤੇ ਬਿਆਨ ‘ਚ ਕਿਹਾ ਸੀ ਕਿ ਉਸ ਨੇ ਸਾਬਕਾ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀ. ਏ. ਨੂੰ 6 ਲੱਖ ਦੀ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ।

Facebook Comments

Trending