ਚੰਡੀਗੜ੍ਹ : ਨੈਸ਼ਨਲ ਹਾਈਵੇਅ ਪ੍ਰੋਜੈਕਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਭਾਰਤ ਮਾਲਾ ਪ੍ਰੋਜੈਕਟ ਦੇ ਇੱਕ ਹਿੱਸੇ ‘ਤੇ ਰੋਕ ਲਗਾ ਦਿੱਤੀ ਹੈ। ਇਹ ਸਾਰਾ ਮਾਮਲਾ ਮੋਗਾ ਦੇ ਪਿੰਡ ਬੁੱਗੀਪੁਰਾ ਅਤੇ ਖੇੜਾ ਸਵਾੜ ਨਾਲ ਸਬੰਧਤ ਹੈ, ਜਿੱਥੇ ਜ਼ਮੀਨ ਐਕੁਆਇਰ ਕਰਨ ‘ਤੇ ਪਾਬੰਦੀ ਹੈ।
ਵਰਨਣਯੋਗ ਹੈ ਕਿ ਕਿਸਾਨਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਮੁਆਵਜ਼ੇ ਦੀ ਪੂਰੀ ਰਕਮ ਨਾ ਦੇਣ ਦੀ ਦਲੀਲ ਦਿੱਤੀ ਸੀ। ਕਿਸਾਨਾਂ ਨੇ ਕਿਹਾ ਕਿ ਮੰਗ ਅਨੁਸਾਰ ਮੁਆਵਜ਼ਾ ਨਹੀਂ ਮਿਲ ਰਿਹਾ। ਇਸ ਪਟੀਸ਼ਨ ‘ਤੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਦਾ ਹੁਕਮ ਦਿੱਤਾ ਹੈ।