Connect with us

ਪੰਜਾਬ ਨਿਊਜ਼

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆ ਦੇ ਪੈਟਰਨ ’ਚ ਹੋਈ ਤਬਦੀਲੀ

Published

on

Big news for the students of Punjab School Education Board, there has been a change in the exam pattern

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰੀਖਿਆ ਦੇ ਪੈਟਰਨ ’ਚ ਕੁੱਝ ਤਬਦੀਲੀ ਕੀਤੀ ਗਈ ਹੈ। ਇਹ ਤਬਦੀਲੀ ਸਰੀਰਕ ਸਿੱਖਿਆ ਅਤੇ ਖੇਡਾਂ ਵਿਸ਼ਿਆਂ ਵਿਚ ਕੀਤੀ ਗਈ ਹੈ। ਪ੍ਰਾਪਤੀ ਜਾਣਕਾਰੀ ਅਨੁਸਾਰ ਪਹਿਲਾਂ ਸਰੀਰਕ ਸਿੱਖਿਆ ਅਤੇ ਖੇਡਾਂ ਵਿਸ਼ਿਆਂ ਵਿਚ ਪ੍ਰੈਕਟੀਕਲ ਦੇ ਅੰਕ ਵੱਧ ਅਤੇ ਲਿਖਤੀ ਪ੍ਰੀਖਿਆ ਦੇ ਅੰਕ ਘੱਟ ਹੁੰਦੇ ਸਨ। ਹੁਣ ਇਨ੍ਹਾਂ ਨੂੰ ਉਲਟਾ ਕਰ ਦਿੱਤਾ ਗਿਆ ਹੈ। ਹੁਣ ਲਿਖਤੀ ਪ੍ਰੀਖਿਆ ਦੇ ਅੰਕ ਵੱਧ ਅਤੇ ਪ੍ਰੈਕਟੀਕਲ ਦੇ ਅੰਕ ਘੱਟ ਹੋਣਗੇ।

ਸਿੱਖਿਆ ਬੋਰਡ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਜੋ ਪੜ੍ਹਨ-ਲਿਖਣ ਵਿਚ ਚੰਗੇ ਹੋਣ ਦੇ ਨਾਲ-ਨਾਲ ਲਿਖਤੀ ਪ੍ਰੀਖਿਆ ਪੂਰੀ ਲਗਨ ਨਾਲ ਦਿੰਦੇ ਸਨ ਪਰ ਖੇਡਾਂ ਅਤੇ ਸਰੀਰਕ ਸਿੱਖਿਆ ਦੇ ਪ੍ਰੈਕਟੀਕਲ ਦੌਰਾਨ ਮੈਦਾਨ ’ਤੇ ਵਧੀਆ ਪ੍ਰਦਰਸ਼ਨ ਨਹੀਂ ਕਰ ਸਕਦੇ ਸਨ। ਇਸ ਨਾਲ ਉਨ੍ਹਾਂ ਦੇ ਪ੍ਰੈਕਟੀਕਲ ਅੰਕ ਘਟ ਜਾਂਦੇ ਸਨ ਅਤੇ ਸਮੁੱਚੀ ਪ੍ਰਤੀਸ਼ਤਤਾ ਵੀ ਪ੍ਰਭਾਵਿਤ ਹੁੰਦੀ ਸੀ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੇ ਨਵੇਂ ਪੈਟਰਨ ਵਿਚ 9ਵੀਂ ਤੋਂ 12ਵੀਂ ਜਮਾਤ ਦੇ ਇਨ੍ਹਾਂ ਵਿਸ਼ਿਆਂ ਦੇ ਅੰਕਾਂ ਦੀ ਵੰਡ ਨੂੰ ਬਦਲ ਦਿੱਤਾ ਹੈ। ਹੁਣ ਦੋਵੇਂ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ ਦੇ ਅੰਕ ਪ੍ਰੈਕਟੀਕਲ ਵਿਸ਼ੇ ਨਾਲੋਂ ਵੱਧ ਹੋਣਗੇ। ਬੋਰਡ ਨੇ ਇਸ ਸਬੰਧੀ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਵੀ ਕਰ ਦਿੱਤਾ ਗਿਆ ਹੈ।

Facebook Comments

Trending