ਪੰਜਾਬ ਨਿਊਜ਼
ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਲਿਆ ਇਹ ਫ਼ੈਸਲਾ
Published
2 years agoon
 
																								
ਲੁਧਿਆਣਾ : ਅਨੁਸੂਚਿਤ ਜਾਤੀ ਜਥੇਬੰਦੀਆਂ ਵੱਲੋਂ ਅੱਜ ਯਾਨੀ 12 ਜੂਨ ਨੂੰ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ ਵਾਪਸ ਲੈ ਲਿਆ ਗਿਆ ਹੈ। ਜਥੇਬੰਦੀ ਦੇ ਆਗੂਆਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਬੰਦ ਦਾ ਸੱਦਾ ਫਿਲਹਾਲ ਟਾਲ ਦਿੱਤਾ ਹੈ।
ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਰੇ ਆਗੂਆਂ ਨਾਲ ਮੀਟਿੰਗ ਦੌਰਾਨ ਸਹਿਮਤੀ ਬਣੀ ਹੈ ਕਿ ਮੰਗਲਵਾਰ ਨੂੰ ਵਿਸਥਾਰ ਸਹਿਤ ਸਬ-ਕਮੇਟੀ ਨਾਲ ਮੀਟਿੰਗ ਹੋਵੇਗੀ ਤੇ ਇਸ ਮੀਟਿੰਗ ਦੌਰਾਨ ਜਿਹੜੇ ਵੀ ਲੋਕਾਂ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾਏ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕੀ ਐਕਸ਼ਨ ਲੈਣਾ, ਉਸ ਬਾਰੇ ਫ਼ੈਸਲਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਸੋਮਵਾਰ ਦਾ ਪੰਜਾਬ ਬੰਦ ਦਾ ਸੱਦਾ ਵਾਪਸ ਲੈਣਗੇ।
ਦੱਸ ਦੇਈਏ ਕਿ ਅਨੁਸੂਚਿਤ ਜਾਤੀ ਜਥੇਬੰਦੀਆਂ ਨੇ ਕੱਲ੍ਹ ਪੂਰੇ ਪੰਜਾਬ ’ਚ ਬੰਦ ਦਾ ਸੱਦਾ ਦਿੱਤਾ ਸੀ। ਦਰਅਸਲ, ਅਨੁਸੂਚਿਤ ਜਾਤੀ ਜਥੇਬੰਦੀਆਂ ਨੇ ਆਪਣੀਆਂ ਮੁੱਖ ਮੰਗਾਂ, ਜਿਵੇਂ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਮਿਲਣਾ, ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਐੱਸ. ਸੀ. ਕੋਟੇ ਦੀਆਂ ਨੌਕਰੀਆਂ ਜਾਂ ਹੋਰ ਲਾਭਾਂ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਦੁਰਵਿਵਹਾਰ ਦੇ ਵਿਰੋਧ ਵਿਚ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।
You may like
- 
    ਪੀ.ਏ.ਯੂ. ਦੀਆਂ ਵਿਦਿਆਰਥਣਾਂ ਨੂੰ ਖੋਜ ਲਈ ਜੂਨੀਅਰ ਖੋਜ ਫੈਲੋਸ਼ਿਪ ਹੋਈ ਹਾਸਲ 
- 
    ਦੇਵਕੀ ਦੇਵੀ ਜੈਨ ਕਾਲਜ ਵਿਖੇ ਕਰਵਾਇਆ ਸਕਾਲਰਸ਼ਿਪ ਜਾਗਰੂਕਤਾ ਪ੍ਰੋਗਰਾਮ 
- 
    ਆਰੀਆ ਕਾਲਜ ‘ਚ Rotract Club ਦੀ ਸਥਾਪਨਾ ਅਤੇ ਕੀਤੀ ਵਜ਼ੀਫ਼ੇ ਦੀ ਵੰਡ 
- 
    CBSE ਨੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਇਹ ਸਕੀਮ, ਜਾਣੋ ਕੀ ਹਨ ਸ਼ਰਤਾਂ 
- 
    ਪੀ.ਏ.ਯੂ. ਦੇ ਵਿਦਿਆਰਥੀ ਦੀ ਚੋਣ ਇੰਡੀਆ ਫੂਡ ਸਿਸਟਮ ਫੈਲੋਸ਼ਿਪ 2023 ਲਈ ਹੋਈ 
- 
    ਪੀ.ਏ.ਯੂ. ਦੀ ਵਿਦਿਆਰਥਣ ਨੂੰ ਪ੍ਰਾਪਤ ਹੋਈ ਵੱਕਾਰੀ ਖੁਰਾਣਾ ਫੈਲੋਸ਼ਿਪ 
