Connect with us

ਪੰਜਾਬ ਨਿਊਜ਼

ਪੰਜਾਬ ‘ਚ ਗੰਨ ਕਲਚਰ ਨਾਲ ਜੁੜੀ ਵੱਡੀ ਖ਼ਬਰ : CM ਮਾਨ ਨੇ ਜਾਰੀ ਕਰ ਦਿੱਤੇ ਤਾਜ਼ਾ ਹੁਕਮ

Published

on

Big news related to gun culture in Punjab: CM Mann issued the latest orders

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਗੰਨ ਕਲਚਰ ਨੂੰ ਲੈ ਕੇ ਕੋਈ ਵੀ ਐੱਫ. ਆਈ. ਆਰ. ਨਾ ਕੀਤੀ ਜਾਵੇ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ ‘ਚ ਡੀ. ਜੀ. ਪੀ. ਵੱਲੋਂ ਸਾਰਿਆਂ ਨੂੰ ਅਗਲੇ 72 ਘੰਟਿਆਂ (3 ਦਿਨ) ਤੱਕ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ‘ਚ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਕਿਸੇ ਵੀ ਕੰਟੈਂਟ ਨੂੰ ਲੈ ਕੇ ਐੱਫ. ਆਈ. ਆਰ. ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਅਜਿਹੀ ਸਮੱਗਰ ਨੂੰ ਹਟਾ ਸਕਣ। ਦੱਸਣਯੋਗ ਹੈ ਕਿ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖ਼ਤੀ ਅਪਣਾਈ ਹੋਈ ਹੈ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ।

Facebook Comments

Trending