ਅਪਰਾਧ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਸ਼ਹੂਰ ਗੈਂ/ਗਸਟਰ ਹਥਿ.ਆਰਾਂ ਸਮੇਤ ਗ੍ਰਿਫ.ਤਾਰ

Published

on

ਚੰਡੀਗੜ੍ਹ: ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਮਲਕੀਤ ਸਿੰਘ ਉਰਫ਼ ਨਵਾਬ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਨਵਾਬ ਗੋਪੀ ਘਨਸ਼ਾਮਪੁਰੀਆ ਅਤੇ ਹੈਰੀ ਚੱਠਾ ਗੈਂਗ ਦਾ ਮੈਂਬਰ ਸੀ ਅਤੇ ਉਸ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਸਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਐੱਸ.ਏ.ਐੱਸ. ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਿਟੀ ਪੁਲਿਸ ਨੇ ਨਲਕੀਤ ਸਿੰਘ ਉਰਫ ਨਵਾਬ ਅਤੇ ਉਸਦੇ ਸਾਥੀ ਗਮਦੂਰ ਸਿੰਘ ਉਰਫ ਵਿੱਕੀ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ 6 ਪਿਸਤੌਲ, 10 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨ ਬਰਾਮਦ ਹੋਏ ਹਨ। ਨਵਾਬ ਗੋਪੀ ਘਨਸ਼ਿਆਮਪੁਰੀਆ ਅਤੇ ਹੈਰੀ ਚੱਠਾ ਗੈਂਗ ਨਾਲ ਜੁੜੇ ਹੋਏ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਇਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਰੋਹ ਚਲਾ ਰਿਹਾ ਸੀ, ਜਿਸ ਦੇ ਖਿਲਾਫ ਪਹਿਲਾਂ ਹੀ 30 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਕਤ ਗਿਰੋਹ ਕੋਲੋਂ 100 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Facebook Comments

Trending

Copyright © 2020 Ludhiana Live Media - All Rights Reserved.